ਜਿਲੇ ਵਿੱਚ ਆਏ 8 ਨਵੇਂ ਪਾਜੇਟਿਵ ਕੇਸ, 4 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1035 ਨਵੇਂ ਸੈਂਪਲ ਲੈਣ ਨਾਲ ਅਤੇ 1197 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 8 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8040 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 274937 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 266624 ਸੈਂਪਲ ਨੈਗਟਿਵ, ਜਦਕਿ 1960 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 336 ਹੈ । ਐਕਟਿਵ ਕੇਸਾ ਦੀ ਗਿਣਤੀ 57 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7647 ਹਨ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 8 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 4 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 4 ਮਰੀਜ ਹਨ । ਜਿਲੇ ਵਿੱਚ ਚਾਰ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 68 ਸਾਲਾ ਵਿਆਕਤੀ ਵਾਸੀ ਅਰੀਆ ਨਗਰ ਮੌਤ ਹੋਈ ਮੈਡੀਕਲ ਕਾਲਜ ਅਮ੍ਰਿਤਸਰ (2) 73 ਸਾਲਾ ਵਿਆਕਤੀ ਵਾਸੀ ਬੋਦਲ ਦਸੂਹਾ ਮੌਤ ਹੋਈ ਨਿਜੀ ਹਸਪਤਾਲ ਜਲੰਧਰ (3) 77 ਸਾਲਾ ਔਰਤ ਵਾਸੀ ਬੋਦਲ ਨਿਜੀ ਹਸਪਤਾਲ ਜਲੰਧਰ (4)70 ਸਾਲਾ ਵਿਆਕਤੀ ਵਾਸੀ ਸਾਬਰੀ , ਸਿਹਤ ਕੇਦਰ ਭੂਗਾਂ ਮੌਤ ਹੋਈ ਆਈ ਵੀ ਵਾਈ ਹਸਪਤਾਲ ਹੁਸ਼ਿਆਰਪੁਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here