ਪਠਾਨਕੋਟ: ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਮੰਗੀਆਂ ਅਰਜੀਆਂ

ਪਠਾਨਕੋਟ(ਦ ਸਟੈਲਰ ਨਿਊਜ਼)। ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸਟਰੀ ਪੁਰਸਕਾਰ ( ਨਾਰੀ ਸਕਤੀ ਪੁਰਸਕਾਰ-2020) ਲਈ ਨਾਮਜਦਗੀਆਂ ਦੀ ਮੰਗ ਕੀਤੀ ਗਈ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਜਿਲ੍ਹਾ ਪ੍ਰੋਗਰਾਮ ਅਫਸ਼ਰ ਪਠਾਨਕੋਟ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ ‘ਨਾਰੀ ਸਕਤੀ ਪੁਰਸਕਾਰ-2020‘ ਲਈ ਨਾਮਜਦਗੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀਆਂ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸੇਸ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਨਾਰੀ ਸਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ। ਜਿਸ ਅਧੀਨ ਔਰਤਾਂ ਦੇ ਸਸਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜਾਂ ਸਮੇਤ ਨਾਮਜਦਗੀਆਂ/ਅਰਜੀਆਂ ਸਿਰਫ www.narishaktipuruskar.wcd.gov.in   ‘ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜੀ/ਨਾਮਜਦਗੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜਦਗੀਆ/ਅਰਜੀਆਂ ਭੇਜਣ ਦੀ ਆਖਰੀ ਤਰੀਕ 31 ਜਨਵਰੀ, 2021 ਹੈ। ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸਾ-ਨਿਰਦੇਸ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

LEAVE A REPLY

Please enter your comment!
Please enter your name here