ਜਲੰਧਰ: ਫੌਜ ਦੀ ਭਰਤੀ ਦੌਰਾਨ ਮੈਡੀਕਲ ਫਿੱਟ ਨੌਜਵਾਨਾਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਲਾਸਾਂ 1 ਫਰਵਰੀ ਤੋਂ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਜਲੰਧਰ ਵਿਖੇ ਆਰਮੀ ਦੀ ਹੋਈ ਭਰਤੀ ਦੌਰਾਨ ਜਿਹੜੇ ਨੌਜਵਾਨ ਮੈਡੀਕਲ ਫਿਟ ਹੋ ਗਏ ਹਨ ਦੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਵਾਸਤੇ ਕੋਚਿੰਗ ਕਲਾਸਾਂ ਪਹਿਲੀ ਫਰਵਰੀ 2021 ਤੋਂ ਪੰਜਾਬ ਸਰਕਾਰ ਦੇ ਅਦਾਰੇ ਸੀ.ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਸ਼ੁਰੂ ਹੋ ਰਹੀਆਂ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਸ੍ਰੀ ਸ਼ਿਵ ਕੁਮਾਰ ਨੇ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਜ਼ਿਲ੍ਹਾ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ , ਤਰਨ ਤਾਰਨ ਦੇ ਯੁਵਕਾਂ ਲਈ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨਾਂ ਮੁਫ਼ਤ ਕੋਚਿੰਗ ਕਲਾਸਾਂ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਵਲੋਂ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਦਿੱਤੀ ਜਾਵੇਗੀ।

ਕੈਂਪ ਇੰਚਾਰਜ ਨੇ ਅੱਗੇ ਦੱਸਿਆ ਕਿ ਜੋ ਨੌਜਵਾਨ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣਾ ਚਾਹੁੰਦੇ ਹਨ ਉਹ ਨੌਜਵਾਨ ਅਪਣੇ ਨਾਲ ਮੌਸਮ ਅਨੁਸਾਰ ਬਿਸਤਰਾ, ਬਰਤਨ, ਆਰ.ਸੀ. ਦੀ ਫੋਟੋ ਸਟੇਟ ਕਾਪੀ , 3 ਫੋਟੋਆਂ ਅਤੇ ਸਾਰੇ ਸਰਟੀਫਿਕੇਟਾਂ ਦੀ ਫੋਟੋ ਸਟੇਟ ਕਾਪੀਆਂ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਿਹਾਇਸ਼ ਦੌਰਾਨ ਮੁਫ਼ਤ ਖਾਣਾ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78891-75575 ਅਤੇ 98777-12697 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here