ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਦੀ ਜਥੇਬੰਦੀ ਨਾਲ ਪਾਵਰਕੌਮ ਮੈਨੇਜਮੈਂਟ ਦੀ ਹੋਈ ਬੈਠਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਚੱਲ ਰਹੇ ਸੰਘਰਸ਼ ਸਦਕਾ ਅੱਜ ਪਾਵਰਕਾਮ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ ਕੁਲਬੀਰ ਸਿੰਘ ਤੇ ਜਨਰਲ ਸਕੱਤਰ ਪਰਦੀਪ ਸਿੰਘ, ਸ਼ਿਵ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਸੀ.ਐੱਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।

Advertisements

ਮੀਟਿੰਗ ਵਿਚ ਕੱਢੇ ਗਏ ਕਾਮਿਆਂ ਨੂੰ ਤੁਰੰਤ ਬਿਨਾਂ ਸ਼ਰਤ ਬਹਾਲ ਕਰਨ, ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਾਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਨ, ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਚ ਲੈ ਕੇ ਰੈਗੂਲਰ ਕਰਨ, ਪੁਰਾਣਾ ਬਕਾਇਆ ਏਰੀਅਰ ਬੋਨਸ ਜਾਰੀ ਕਾਰਨ, ਈ.ਪੀ.ਐਫ ਤੇ ਈ.ਐਸ.ਆਈ ਦੀ ਹੋ ਰਹੀ ਕਟੌਤੀ ਦਾ ਹਿਸਾਬ ਕਿਤਾਬ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਕਿਰਤ ਵਿਭਾਗ ਮੰਤਰੀ ਨਾਲ ਲਿਖਤੀ ਹੋਏ ਫੈਸਲਿਆਂ ਨੂੰ ਤੁਰੰਤ ਲਾਗੂ ਕਰਨ ਬਾਰੇ ਚਰਚਾ ਹੋਈ ।

ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ 1 ਫਰਵਰੀ 2021 ਦੁਪਹਿਰ ਬਾਅਦ 3 ਵਜੇ ਦੁਬਾਰਾ ਮੀਟਿੰਗ ਲਈ ਸੱਦਿਆ ਗਿਆ । ਜਥੇਬੰਦੀ ਵੱਲੋਂ ਫੈਸਲਾ ਕੀਤਾ ਕਿ ਅਗਰ ਮੰਗਾਂ ਹੱਲ ਕਰਨ ਦਾ ਇੱਕ ਫਰਵਰੀ ਨੂੰ ਲਿਖਤੀ ਫੈਸਲਾ ਨਹੀਂ ਹੁੰਦਾ ਤਾਂ ਸੀ.ਐੱਚ.ਬੀ ਠੇਕਾ ਕਾਮੇ 2 ਫਰਵਰੀ 2021 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲਾ ਹੈੱਡ ਆਫਿਸ ਵਿਖੇ ਧਰਨਾ ਅਤੇ ਮੁਜ਼ਾਹਰਾ ਕਰਨ ਲਈ ਮਜਬੂਰ ਹੋਵੇਗੀ ।

LEAVE A REPLY

Please enter your comment!
Please enter your name here