ਡੀ.ਸੀ.ਪੀ.ਬਲਕਾਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੂਜਿਆਂ ਲਈ ਬਣਨਗੀਆਂ ਪ੍ਰੇਰਣਾ ਸਰੋਤ: ਏ.ਡੀ.ਜੀ.ਪੀ.

ਜਲੰਧਰ (ਦ ਸਟੈਲਰ ਨਿਊਜ਼)। ਪੁਲਿਸ ਵਿਭਾਗ ਵਿੱਚ 38 ਸਾਲ ਵੱਖ-ਵੱਖ ਅਹੁਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਡਿਪਟੀ ਕਮਿਸ਼ਨਰ ਪੁਲਿਸ (ਅਮਨ ਅਤੇ ਕਾਨੂੰਨ)ਬਲਕਾਰ ਸਿੰਘ ਸੇਵਾ ਮੁਕਤ ਹੋ ਗਏ। ਇਸ ਮੌਕੇ ਉਨਾਂ ਦੇ ਨਾਲ ਪੁਲਿਸ ਕਮਿਸ਼ਨਰੇਟ ਜਲੰਧਰ ਵਿੱਚ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ 10 ਪੁਲਿਸ ਕਰਮੀ ਵੀ ਸੇਵਾ ਮੁਕਤ ਹੋਏ। ਬਲਕਾਰ ਸਿੰਘ ਅਤੇ ਹੋਰਨਾਂ ਪੁਲਿਸ ਕਰਮਚਾਰੀਆਂ ਨੂੰ ਸੇਵਾ ਮੁਕਤੀ ’ਤੇ ਪੁਲਿਸ ਲਾਈਨ ਜਲੰਧਰ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿੱਚ ਏ.ਡੀ.ਜੀ.ਪੀ. ਗੌਰਵ ਯਾਦਵ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਤੇ ਨਰੇਸ਼ ਡੋਗਰਾ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Advertisements

ਇਸ ਮੌਕੇ ਬੋਲਦਿਆਂ ਏ.ਡੀ.ਜੀ.ਪੀ. ਗੌਰਵ ਯਾਦਵ ਵਲੋਂ ਬਲਕਾਰ ਸਿੰਘ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ ਗਿਆ । ਉਨ੍ਹਾਂ ਕਿਹਾ ਕਿ ਬਲਕਾਰ ਸਿੰਘ ਵਲੋਂ ਲਗਨ ਤੇ ਮਿਹਨਤ ਨਾਲ ਪੁਲਿਸ ਵਿਭਾਗ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਹਮੇਸ਼ਾਂ ਹੀ ਦੂਜੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਦ੍ਰਿੜਤਾ ਨਾਲ ਨਿਭਾਉਣ ਲਈ ਪ੍ਰੇਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਬਲਕਾਰ ਸਿੰਘ ਵਲੋਂ ਬਿਨਾਂ ਕਿਸੇ ਭੇਦ-ਭਾਵ ਦੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕੀਤੀ ਗਈ ਹੈ, ਜੋ ਕਿ ਬਹੁਤ ਹੀ ਸ਼ਲਾਘਾ ਯੋਗ ਹੈ।

ਇਸ ਮੌਕੇ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੇਵਾ ਮੁਕਤੀ ’ਤੇ ਸ੍ਰ.ਬਲਕਾਰ ਸਿੰਘ ਅਤੇ ਹੋਰਨਾਂ ਪੁਲਿਸ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ ਉਥੇ ਹੀ ਸਭ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਬਲਕਾਰ ਸਿੰਘ ਅਤੇ ਸੇਵਾ ਮੁਕਤ ਹੋ ਰਹੇ ਇਨਾਂ ਪੁਲਿਸ ਕਰਮੀਆਂ ਵਲੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਆਪਣੀ ਡਿਊਟੀ ਨਿਭਾ ਕੇ ਦੂਸਰੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਲਈ ਇਕ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਬਲਕਾਰ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦਾ ਹਮੇਸ਼ਾਂ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਬਲਕਾਰ ਸਿੰਘ ਵਲੋਂ ਲੋਕ ਸੇਵਾ ਲਈ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਤੋਂ ਪ੍ਰੇਰਣਾ ਲੈਂਦੇ ਹੋਏ ਹੋਰ ਦ੍ਰਿੜਤਾ ਨਾਲ ਲੋਕ ਸੇਵਾ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਬਲਕਾਰ ਸਿੰਘ ਅਤੇ ਹੋਰਨਾਂ ਸੇਵਾ ਮੁਕਤ ਪੁਲਿਸ ਕਰਮੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here