ਫਿਰੋਜ਼ਪੁਰ: ਵਿਧਾਇਕ ਪਰਮਿੰਦਰ ਪਿੰਕੀ ਵੱਲੋਂ ਬਸਤੀ ਦੌਲਤਪੁਰਾ ਵਿਖੇ ਜਲ ਸਪਲਾਈ ਸਕੀਮ ਦਾ ਕੀਤਾ ਗਿਆ ਉਦਘਾਟਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਦੇ ਲੋਕਾਂ ਲਈ ਹਰ ਘਰ ਪਾਣੀ ਅਤੇ ਹਰ ਘਰ ਸਫਾਈ ਪ੍ਰੋਜੈਕਟ ਦਾ ਵਰਚੁਅਲੀ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਜਿੱਥੇ ਮੁੱਖ ਮੰਤਰੀ ਵੱਲੋਂ ਵੱਖ ਵੱਖ ਬਹੁ ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ,ਉੱਥੇ ਹੀ ਉਨਾਂ ਵੱਲੋਂ ਵੱਡੀ ਪੱਧਰ ਤੇ ਰਾਜ ਵਿੱਚ ਪ੍ਰੋਜੈਕਟਾਂ ਦੇ ਵਰਚੁਅਲ ਨੀਂਹ ਪੱਥਰ ਰੱਖੇ ਗਏ ਹਨ ਅਤੇ ਵੱਡੀ ਪੱਧਰ ਤੇ ਪ੍ਰੋਜੈਕਟ ਲੋਕ ਅਰਪਣ ਕੀਤੇ ਗਏ।ਇਸ ਸਬੰਧੀ ਜਿਲਾ ਪੱਧਰੀ ਵਰਚੁਅਲ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਦੇ ਡੀਸੀ ਦਫਤਰ ਵਿਖੇ ਹੋਇਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਰਸ਼ਪਿੰਦਰ ਸਿੰਘ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਅਤੇ ਐਕਸ਼ੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਜੀਰਾ ਤੇਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisements

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ  ਵਰਚੁਅਲੀ ਪ੍ਰੋਗਰਾਮ ਤੋਂ ਬਾਅਦ ਬਸਤੀ ਦੌਲਤਪੁਰਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਗਿਆ ਹੈ ਜਿੱਥੇ  28.51 ਲੱਖ ਰੁਪਏ ਦੀ ਲਾਗਤ ਦਾ ਖਰਚ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 651 ਜਨਸੰਖਿਆ ਵਾਲੇ 115 ਘਰਾਂ ਵਿੱਚ 115 ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਬੂਟੇਵਾਲਾ ਵਿੱਚ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਵੱਲੋਂ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਗਿਆ ਹੈ ਜਿੱਥੇ 44.46 ਲੱਖ ਰੁਪਏ ਦੀ ਲਾਗਤ ਦਾ ਖਰਚ ਆਵੇਗਾ। ਇਸ ਸਕੀਮ ਤਹਿਤ 995 ਜਨਸੰਖਿਆ ਵਾਲੇ 152 ਘਰਾਂ ਵਿੱਚ 152 ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ।

ਵਿਧਾਇਕ ਪਿੰਕੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ,ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ,ਕਮਿਊਨਿਟੀ ਆਰ.ਓ. ਪਲਾਂਟ, ਪੀਣ ਵਾਲੇ ਪਾਣੀ,ਟਿਊਬਵੈੱਲ, ਰਾਜ ਦੇ ਪੇਂਡੂ ਸਕੂਲਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੁਨੈਕਸ਼ਨ ਅਤੇ ਵਾਟਰ ਟਰੀਟਮੈਂਟ ਪ੍ਰੋਜੈਕਟ ,ਕਮਿਊਨਿਟੀ ਸੈਂਟਰੀ ਕੰਪਲੈਕਸ (ਸਾਂਝੇ ਪਖਾਨੇ), ਪੇਂਡੂ ਸਕੂਲਾਂ ਲਈ ਪਖਾਨੇ, ਸਫਾਈ, ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ ਪਖਾਨੇ ਤੋਂ ਇਲਾਵਾ ਮੋਬਾਇਲ ਪਖਾਨੇ ਯੂਨਿਟ ਸਮੇਤ ਵੱਡੀ ਪੱਧਰ ਤੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਹਰ ਨਾਗਰਿਕ ਨੂੰ ਹਰ ਘਰ ਪਾਣੀ ਅਤੇ ਹਰ ਘਰ ਸਫਾਈ ਪ੍ਰੋਜੈਕਟ ਅਤੇ ਉਕਤ ਹੋਰ ਪੋ੍ਜੈਕਟਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ।

LEAVE A REPLY

Please enter your comment!
Please enter your name here