ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ 5 ਅਤੇ 6 ਫਰਵਰੀ ਨੂੰ

ਪਠਾਨਕੋਟ (ਦ ਸਟੈਲਰ ਨਿਊਜ਼)। ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜਨਵਰੀ-21 ਦੌਰਾਨ ਕੀਤੇ ਗਏ ਵਿਸ਼ਾਵਾਰ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ 5 ਅਤੇ 6 ਫਰਵਰੀ ਨੂੰ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਕੀਤੀ ਜਾਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਇਹਨਾਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ, ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਢੰਗ ਨਾਲ ਕਰਵਾਉਣ, ਵਿਦਿਆਰਥੀਆਂ ਦੇ ਵੱਲੋਂ ਕੀਤੇ ਜਾਣ ਵਾਲੇ ਰੋਜ਼ਾਨਾ ਘਰ ਦੇ ਕੰਮ, ਵਿਭਾਗ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਮੱਦੇਨਜ਼ਰ ਦੁਹਰਾਈ ਲਈ ਭੇਜੀਆਂ ਜਾ ਰਹੀਆਂ ਵਰਕਸ਼ੀਟਾਂ ਅਤੇ ਪੰਜਾਬ ਐਜੂਕੇਅਰ ਐਪ ‘ਤੇ ਉਪਲਬਧ ਸਿੱਖਣ-ਸਹਾਇਕ ਸਮੱਗਰੀ ਬਾਰੇ ਅਧਿਆਪਕ ਮਾਪਿਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਉਣਗੇ। ਮਾਪੇ-ਅਧਿਆਪਕ ਮਿਲਣੀ ਦੌਰਾਨ 2021-22 ਸ਼ੈਸ਼ਨ ਵਿੱਚ ਨਵੇਂ ਵਿਦਿਆਰਥੀਆਂ ਦੇ ਦਾਖਲਿਆਂ ਸਬੰਧੀ ਵੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਮਾਪਿਆਂ ਨੂੰ ਸਾਲ 2021 ਦੀਆਂ ਸਾਲਾਨਾ ਅਤੇ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਅਤੇ ਬੱਚਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਤਿਆਰੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਾਪੇ ਅਧਿਆਪਕ ਮਿਲਣੀ ਵਿੱਚ ਕੋਵਿਡ-19 ਦੀ ਲਾਗ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਵੀ ਮਾਪਿਆਂ, ਪੰਚਾਇਤ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦਾ ਜਨਵਰੀ ਮਹੀਨੇ ਵਿੱਚ ਮੁਲਾਂਕਣ ਕੀਤਾ ਗਿਆ ਸੀ। ਮਾਪੇ ਲਾਕਡਾਊਨ ਤੋਂ ਬਾਅਦ ਹੁਣ ਸਕੂਲ ਪੂਰਨ ਤੌਰ ‘ਤੇ ਖੁੱਲ੍ਹਣ ਦਾ ਸਵਾਗਤ ਕਰ ਰਹੇ ਹਨ।

Advertisements

ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਰੱਖੀ ਗਈ ਇਹ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਲਈ ਬਹੁਤ ਹੀ ਲਾਭਕਾਰੀ ਸਿੱਧ ਹੋਵੇਗੀ। ਬੱਚਿਆਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਭੇਜਣਾ, ਬੱਚਿਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣਾ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਵਧੀਆ ਤਿਆਰੀ ਲਈ ਘਰ ਵਿੱਚ ਸਹਿਯੋਗ ਹਿੱਤ ਸਹਾਇਕ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਲਈ ਸਕੂਲ ਮੁਖੀ ਆਪਣੇ ਇਲਾਕੇ ਦੇ ਵਿੱਚ ਅਨਾਉਂਸਮੈਂਟਾਂ ਵੀ ਕਰਵਾ ਰਹੇ ਹਨ। ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ ਨੇ ਦੱਸਿਆ ਕਿ ਇਸ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਸਮੂਹ ਮੈਂਬਰ ਰੋਜ਼ਾਨਾ ਅਨਾਉਂਸਮੈਂਟਾਂ ਕਰਵਾ ਕੇ, ਪੋਸਟਰ ਜਾਰੀ ਕਰਕੇ ਅਤੇ ਆਡੀਓ/ਵੀਡੀਓ ਸੁਨੇਹੇ ਭੇਜਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਬਾਰੇ ਅਗਾਊਂ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਤਰੁਣ ਪਠਾਨੀਆ ਕਲਰਕ ਦਫਤਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ

LEAVE A REPLY

Please enter your comment!
Please enter your name here