ਫਿਰੋਜ਼ਪੁਰ: ਜਲ ਸਪਲਾਈ ਸਕੀਮ ਤਹਿਤ ਖਰਚੇ ਜਾਣਗੇ 44.46 ਲੱਖ ਰੁਪਏ, 152 ਘਰਾਂ ਵਿੱਚ ਪਹੁੰਚੇਗਾ ਸਾਫ ਪਾਣੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਪੂਰੇ ਰਾਜ ਲਈ ਸ਼ੁਰੂ ਕੀਤੀ ਗਈ ਘਰ ਘਰ ਪਾਣੀ ਅਤੇ ਘਰ ਘਰ ਸਫਾਈ ਮੁਹਿੰਮ ਤਹਿਤ  ਫਿਰੋਜ਼ਪੁਰ ਜਿਲੇ ਦੇ ਪਿੰਡ ਬੂਟੇਵਾਲਾ ਵਿਖੇ 44.46 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੇ ਹਰੇਕ ਘਰ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਇਆ ਜਾਵੇਗਾ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 1 ਫਿਰੋਜ਼ਪੁਰ ਸ੍ਰ. ਰਸ਼ਪਿੰਦਰ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਸਕੀਮ ਤਹਿਤ ਪਿੰਡ ਬੂਟੇਵਾਲਾ ਵਿਖੇ ਇਸ ਸਕੀਮ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਪਿੰਡ ਦੇ ਲੋਕਾਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪਿੰਡ ਦੇ 152 ਘਰਾਂ ਤੱਕ ਸਾਫ ਪਾਣੀ ਮੁਹੱਈਆ ਹੋਵੇਗਾ।

ਕਾਰਜਕਾਰੀ ਇੰਜੀਨੀਅਰ ਨੇ ਕਿਹਾ ਕਿ ਸਾਫ ਪਾਣੀ ਮਨੁੱਖੀ ਜ਼ਿੰਦਗੀ ਲਈ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਵੱਲੋਂ ਪਿੰਡ ਵਿੱਚ ਇਹ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਜਨਸੰਖਿਆ 995 ਦੇ ਕਰੀਬ ਹੈ ਜਿਸ ਦੇ ਲਈ 152 ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਇਸ ਪ੍ਰਾਜੈਕਟ ਤੇ 44.46 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਬਣਨ ਵਾਲੀ ਟੈਂਕੀ ਦੀ ਸਮੱਰਥਾ 25 ਹਜ਼ਾਰ ਲੀਟਰ ਹੋਵੇਗੀ। 

LEAVE A REPLY

Please enter your comment!
Please enter your name here