ਹੈਪੀ ਮੇਹਟੀਆਣਾ ਬਾਬਾ ਸਾਹਿਬ ਟਾਇਗਰ ਫੋਰਸ ਪੰਜਾਬ ਦੇ ਉੱਪ ਪ੍ਰਧਾਨ ਨਿਯੁਕਤ

ਮਾਹਿਲਪੁਰ (ਦ ਸਟੈਲਰ ਨਿਊਜ਼)। ਬਾਬਾ ਸਾਹਿਬ ਟਾਇਗਰ ਫੋਰਸ ਦੀ ਇਕ ਵਿਸ਼ੇਸ਼ ਮੀਟਿੰਗ ਜਿਲਾ ਪ੍ਰਧਾਨ ਹੋਈ ਜਿਸ ਵਿਚ ਬਾਬਾ ਸਾਹਿਬ ਟਾਈਗਰ ਫੋਰਸ ਪੰਜਬ ਪ੍ਰਧਾਨ ਨਰਿੰਦਰ ਨਹਿਰੂ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਨਰਿੰਦਰ ਨਹਿਰੂ ਵਲੋਂ ਪਹਿਲਾਂ ਤੋਂ ਜ਼ਿਲ੍ਹਾ ਪ੍ਰਧਾਨ ਦੀ ਸੇਵਾ ਨਿਭਾ ਰਹੇ ਹੈਪੀ ਮੇਹਟੀਆਣਾ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਦੇਖਦੇ ਹੋਏ ਬਾਬਾ ਸਾਹਿਬ ਟਾਈਗਰ ਫੋਰਸ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ।

Advertisements

ਇਸ ਮੌਕੇ ਹੈਪੀ ਮੇਹਟੀਆਣਾ ਨੇ ਕਿਹਾ ਕਿ ਉਸ ਨੂੰ ਜੋ ਇਹ ਜਿੰਮੇਵਾਰੀ ਦਿੱਤੀ ਗਈ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਯਸ ਮੌਕੇ ਦੀਪ ਨੂੰ ਆਦਮਪੁਰ ਦਾ ਪ੍ਰਧਾਨ ਤੇ ਮੰਨਾ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਰਿੰਦਰ ਨਹਿਰੂ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here