ਫਿਰੋਜ਼ਪੁਰ: ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ ਨਾਲ ਸਬੰਧਿਤ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤਾ ਜਾ ਸਕਦਾ ਹੈ ਸੰਪਰਕ: ਰਾਜਦੀਪ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ ਗਿਣਤੀ 17 ਫਰਵਰੀ ਨੂੰ ਹੋਵੇਗੀ। ਇਸ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੋਨ ਨੰਬਰ ਅਤੇ ਈ-ਮੇਲ ਆਈਡੀ ਜਾਰੀ ਕੀਤੀ ਗਈ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫੋਨ ਨੰ: 01632-244039 ਜਾਂ ਈ-ਮੇਲ ਆਈਡੀ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਸ਼ਿਕਾਇਤਾਂ ਲਈ 18 ਫਰਵਰੀ 2021 ਤੱਕ ਇਹ ਫੋਨ ਨੰਬਰ ਅਤੇ ਈ-ਮੇਲ ਆਈਡੀ  ਚਾਲੂ ਰਹੇਗੀ। 

LEAVE A REPLY

Please enter your comment!
Please enter your name here