ਫਿਰੋਜ਼ਪੁਰ: ਹਰ ਘਰ ਪਾਣੀ, ਹਰ ਘਰ ਸਫਾਈ ਸਕੀਮ ਤਹਿਤ ਪਿੰਡ ਵਿਰਕਖੁਰਦ ਦੇ ਨਿਵਾਸੀਆਂ ਨੇ ਸਰਕਾਰ ਦਾ ਕੀਤਾ ਧੰਨਵਾਦ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਮਿਸਨ ਹਰ ਘਰ ਪਾਣੀ ਹਰ ਘਰ ਸਫਾਈ ਸਕੀਮ  ਦੀ ਜ਼ਿਲੇ ਵਿੱਚ ਸੁਰੂਆਤ ਕਰਨ ਤੇ ਗੁਰੂਹਰਸਹਾਏ ਦੇ ਪਿੰਡ ਵਿਰਕ ਖੁਰਦ ਦੇ ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਹੈ।

Advertisements

ਪਿੰਡ ਵਿਰਕ ਖੁਰਦ ਦੇ ਨਿਵਾਸੀ ਗੁਰਬਚਨ ਸਿੰਘ ਅਤੇ ਸ਼ੇਰ ਸਿੰਘ  ਨੇ ਦੱਸਿਆ ਕਿ ਮਿਸ਼ਨ ਹਰ ਘਰ ਪਾਣੀ ਹਰ ਘਰ ਸਫਾਈ ਦੀ ਸ਼ੁਰੂਆਤ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਵਾਟਰ ਸਪਲਾਈ ਦੇ ਇਸ ਸਾਫ ਪਾਣੀ ਨਾਲ ਪਿੰਡ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਪਾਣੀ ਦੀ ਸਮੱਸਿਆ ਦਾ ਹੱਲ ਵੀ ਹੋਵੇਗਾ।

ਪਿੰਡ ਦੇ ਹੀ ਨਿਵਾਸੀ ਮਿਹਰ ਸਿੰਘ ਅਤੇ ਗੁਰਮੀਤ ਕੌਰ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਜੋ ਪਿੰਡ ਦੇ ਵਾਟਰ ਵਰਕਸ ਦਾ ਨਿਰਮਾਣ ਕੀਤਾ ਗਿਆ ਹੈ, ਇਸ ਨਾਲ ਪਿੰਡ ਨਿਵਾਸੀਆਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ । ਉਨ੍ਹਾਂ ਨੇ ਕਿਹਾ ਕਿ ਵਾਟਰ ਸਪਲਾਈ ਦੇ ਇਸ ਸਾਫ ਪਾਣੀ ਨਾਲ ਪਿੰਡ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਪਾਣੀ ਦੀ ਸਮੱਸਿਆ ਦਾ ਹੱਲ ਵੀ ਹੋਵੇਗਾ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ।

LEAVE A REPLY

Please enter your comment!
Please enter your name here