
ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਉਦੇਸ਼ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਂਜ ਲਿਵਲੀ ਹੁੱਡ ਫਾਰ ਐਸ ਸੀ. ਬੈਨੀਫਿਸਰੀਜ ਦੀ ਸੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ । ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲਾ ਪਠਾਨਕੋਟ ਵਿਖੇ ਐਸ.ਸੀ, ਸਿੱਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 15-02-2021 ਤੋਂ ਸੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ 2000/- ਰਪੁਏ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਕਮਰਾ ਨੰ: 345-ਏ , ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਜੀ ਮੰਜਿਲ ਪਠਾਨਕੋਟ ਵਿਖੇ ਮਿਤੀ 11-02-2021 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਕਸਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋਂ 50 ਸਾਲ ਅਤੇ ਪੰਜਾਬ ਦੇ ਵਸਨੀਕ ,ਪੈਡੂ ਪਛੋਕੜ ਵਾਲੇ ਘੱਟੋ-ਘੱਟ 5 ਵੀ ਪਾਸ ਹੋਣੇ ਚਾਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ , ਅਧਾਰ ਕਾਰਡ, ਅਤੇ ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਂਡ ਲਾਈਨ ਫੋਨ ਨੰ: 0186-2345454 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।












