ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸਾਜ਼ ਵਾਦਨ ਪ੍ਰਤੀਯੋਗਤਾ ਦੇ ਮੁਕਾਬਲਿਆਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਲੈ ਰਹੇ ਹਿੱਸਾ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲੇ ਸਾਜ਼ ਵਾਦਨ ਆਰੰਭ ਹੋ ਚੁੱਕੇ ਹਨ ਜੋ ਕਿ 26 ਫਰਵਰੀ 2021 ਤੱਕ ਚੱਲਣਗੇ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ, ਪੇਂਟਿੰਗ ਤੇ ਭਾਸ਼ਨ ਮੁਕਾਬਲੇ ਚੱਲ ਰਹੇ ਹਨ।

Advertisements


ਜਿੰਨ੍ਹਾਂ ਵਿੱਚ ਜਿਲ੍ਹੇ‘ਚੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਹਿੱਸਾ ਲੈ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਕੁਲਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਕੋਮਲ ਅਰੋੜਾ ਅਤੇ ਜਿਲ੍ਹਾ ਵੋਕੇਸ਼ਨਲ ਕੋਆਰਜੀਨੇਟਰ ਸ੍ਰੀ ਲਖਵਿੰਦਰ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਹਨ। ਇੰਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 02 ਫਰਵਰੀ ਤੋਂ 26 ਫਰਵਰੀ ਤੱਕ ਚਲਣ ਵਾਲੇ ਮੁਕਾਬਿਆਂ ਵਿਚ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ ਕਰ ਰਹੇ ਹਨ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਸੰਦੀਪ ਕੰਬੋਜ ਨੇ ਦੱਸਿਆ ਕਿ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here