ਪਠਾਨਕੋਟ: ਡੀਐਮ ਸਪੋਰਟਸ ਵੱਲੋਂ ਸਕੂਲਾਂ ਦੇ ਖੇਡ ਮੈਦਾਨਾਂ ਦਾ ਦੌਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਿ੍ਰਸਨ ਕੁਮਾਰ ਅਤੇ ਡਿਪਟੀ ਡਾਇਰੈਕਟਰ ਸਪੋਰਟਸ ਸ੍ਰੀ ਸੁਨੀਲ ਕੁਮਾਰ ਵੱਲੋਂ ਖੇਡਾਂ ਦੇ ਸਤਰ ਨੂੰ ਉੱਚਾ ਚੁੱਕਣ ਲਈ ਵਰਿੰਦਰ ਪਰਾਸਰ ਡੀ.ਈ.ਓ. ਅਤੇ ਸ੍ਰੀ ਰਾਜੇਸਵਰ ਸਲਾਰੀਆ ਡਿਪਟੀ ਡੀ.ਈ.ਓ ਪਠਾਨਕੋਟ ਦੀ ਰਹਿਨੁਮਾਈ ਹੇਠ ਡੀਐਮ ਸਪੋਰਟਸ ਅਰੁਣ ਕੁਮਾਰ ਵੱਲੋਂ ਜਲਿ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਕੁੜੀਆਂ ਦੇ ਖੇਡ ਮੈਦਾਨਾਂ ਦਾ ਦੌਰਾ ਕੀਤਾ ਗਿਆ।

Advertisements

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਡੀਐਮ ਸਪੋਰਟਸ ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਸਕੂਲਾਂ ਦੇ ਖੇਡ ਮੈਦਾਨਾਂ ਨੂੰ ਵੀ ਸਮਾਰਟ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਡਿਫੈਂਸ ਵਿਚ ਭਰਤੀ ਹੋਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਹੀ ਜਾਣਕਾਰੀ ਅਤੇ ਪ੍ਰੈਕਟੀਕਲ ਟ੍ਰੇਨਿੰਗ ਦੇ ਗੁਰ ਦੱਸੇ ਜਾ ਰਹੇ ਹਨ। ਪਿ੍ਰੰਸੀਪਲ ਅਤੇ ਹੈੱਡ ਸਾਹਿਬਾਨ ਦੀ ਸਹਾਇਤਾ ਨਾਲ ਸਰੀਰਕ ਸਿੱਖਿਆ ਅਧਿਆਪਕ ਆਪਣੇ ਸਕੂਲਾਂ ਵਿਚ ਜੈ ਜਵਾਨ ਪ੍ਰੋਜੈਕਟ,ਖੇਡ ਮੈਦਾਨ, ਸਵੇਰ ਦੀ ਸਭਾ, ਅਨੁਸਾਸਨ ਨੂੰ ਹੋਰ ਬਿਹਤਰ ਕਰਨ ਲਈ ਬਹੁਤ ਮਿਹਨਤ ਕਰ ਰਹੇ ਹਨ। ਪਿ੍ਰੰਸੀਪਲ ਆਰਤੀ ਗੁਪਤਾ ਅਤੇ ਪਿ੍ਰੰਸੀਪਲ ਜਸਵੰਤ ਸਿੰਘ  ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਲਈ ਸਕੂਲਾਂ ਵਿਚ ਮਿਹਨਤ ਕਰਵਾ ਰਹੇ ਹਨ।

ਇਸ ਮੌਕੇ ਤੇ ਪੀਟੀਆਈ ਸੰਜੀਵ ਕੁਮਾਰ, ਪੀਟੀਆਈ ਸੁਲਕਸਨਾ, ਲੈਕਚਰਾਰ ਕੌਂਸਲ ਸਰਮਾਂ, ਲੈਕਚਰਾਰ ਰਜਨੀਸ ਕੁਮਾਰੀ, ਪੀਟੀਆਈ ਜੋਤੀ, ਮੀਡੀਆ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here