ਜਿਲੇ ਵਿੱਚ 5 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8086

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1184 ਨਵੇ ਸੈਪਲ ਲੈਣ  ਨਾਲ ਅਤੇ   1156 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  05 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8086  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 281293 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  272860 ਸੈਪਲ  ਨੈਗਟਿਵ,  ਜਦਕਿ 2042 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 338 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 7ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7702 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 05 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 01  ਪਾਜੇਟਿਵ ਮਰੀਜ ਹਨ, ਤੇ 04 ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here