ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਮੁਕਾਬਲੇ ਅਧੀਨ ਭਾਸ਼ਣ ਪ੍ਰਤੀਯੋਗਤਾ ਕਰਵਾਈ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲੇ ਅਧੀਨ ਭਾਸ਼ਣ ਪ੍ਰਤੀਯੋਗਤਾ 2 ਫਰਵਰੀ 2021 ਨੂੰ ਵੱਖਵੱਖ ਸਕੂਲਾਂ ਵਿੱਚ  ਕਰਵਾਈ ਗਈ ਮਾਨਯੋਗ ਡਿਪਟੀ ਕਮਿਸ਼ਨਰਗੁਰਪਾਲ ਸਿੰਘ ਚਹਿਲ ਜੀ ਦੀ ਦੇਖਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ, ਪੇਂਟਿੰਗ ਤੇ ਭਾਸ਼ਨ ਮੁਕਾਬਲੇ ਚੱਲ ਰਹੇ ਹਨ ਜਿੰਨ੍ਹਾਂ ਵਿੱਚ ਜਿਲ੍ਹੇ‘ਚੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ । ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ, ਸ੍ਰੀਮਤੀ ਕੁਲਵਿੰਦਰ ਕੌਰ ਨੇ ਦਿੱਤੀ।

Advertisements

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਸ੍ਰੀਮਤੀ ਕੁਲਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਸ੍ਰੀ ਕੋਮਲ ਅਰੋੜਾ ਅਤੇ ਜਿਲ੍ਹਾ ਵੋਕੇਸ਼ਨਲ ਕੋਆਰਜੀਨੇਟਰ ਸ੍ਰੀ ਲਖਵਿੰਦਰ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਹਨ ਇੰਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 01 ਫਰਵਰੀ ਤੋਂ 26 ਫਰਵਰੀ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ ਕਰ ਰਹੇ ਹਨ।

ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਸ੍ਰੀ ਸੰਦੀਪ ਕੰਬੋਜ , ਸ.ਅਸ਼ਵਿੰਦਰ ਸਿੰਘ ਵੋਕੇਸ਼ਨਲ ਮਾਸਟਰ,ਸ ਮਲਕੀਤ ਸਿੰਘ ਪੰਜਾਬੀ ਲੈਕਚਰਾਰ ,ਸੁਖਜਿੰਦਰ ਸਿੰਘ ,ਸ਼੍ਰੀਮਤੀ ਕੁਲਵੰਤ ਕੌਰ ,ਸ਼੍ਰੀਮਤੀ ਸਰਬਜੀਤ ਕੌਰ ਪੰਜਾਬੀ ਮਿਸਟ੍ਰੈਸ ਜੀ ਨੇ ਦੱਸਿਆ ਕਿ ਮੁਕਾਬਲੇ ਨੂੰ ਵਿਦਿਆਰਥੀਆਂ ਵੱਲੋਂ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here