ਪਠਾਨਕੋਟ: ਹੁਣ ਤੱਕ 1600 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਵੈਕਸੀਨ

ਪਠਾਨਕੋਟ(ਦ ਸਟੈਲਰ ਨਿਊਜ਼)। ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸਾਨੀਆਂ ਦਾ ਸਾਮਨਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ , ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਭਵਿੱਖ ਵਿੱਚ ਵੀ ਅਸੀਂ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਜੋ ਵੈਕਸੀਨ ਲਗਾਈ ਜਾ ਰਹੀ ਹੈ ਕਿਸੇ ਤਰ੍ਹਾਂ ਦੇ ਵੀ ਵਹਿਮ ਤੋਂ ਬਾਹਰ ਨਿਕਲ ਕੇ ਲਗਾਈਏ।

Advertisements

ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਸਿਵਲ ਹਸਪਤਾਲ ਵਿਖੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਰਹੀ ਵੈਕਸੀਨ ਲਗਾਉਂਣ ਤੋਂ ਬਾਅਦ ਕੀਤਾ।

ਜਿਕਰਯੋਗ ਹੈ ਕਿ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਪੁਲਿਸ ਦੇ ਕਰੀਬ 125 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਗਈ। ਜਿਨ੍ਹਾਂ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰ ਕਲ੍ਹਾ, ਜਤਿੰਦਰ ਸਰਮਾ ਪੀ.ਏ. ਟੂ ਡੀ.ਸੀ. , ਸੰਜੀਵ ਪਠਾਨੀਆ ਸੁਪਰੀਡੇਂਟ ਡਿਪਟੀ  ਕਮਿਸ਼ਨਰ ਦਫਤਰ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਬਚਾਓ ਲਈ ਵੈਕਸੀਨ ਲਗਾਈ ਗਈ।

ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 1600 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

LEAVE A REPLY

Please enter your comment!
Please enter your name here