ਜਿਲੇ ਵਿੱਚ 2 ਨਵੇਂ ਪਾਜੇਟਿਵ ਮਰੀਜ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1068 ਨਵੇ ਸੈਪਲ ਲੈਣ  ਨਾਲ ਅਤੇ   561 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  2 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8126  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 285172 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  276821 ਸੈਪਲ  ਨੈਗਟਿਵ,  ਜਦ ਕਿ 1930  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 343  ਹੈ । ਐਕਟਿਵ ਕੇਸਾ ਦੀ ਗਿਣਤੀ  83  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7731 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 01  ਪਾਜੇਟਿਵ ਮਰੀਜ ਹਨ, ਤੇ 01 ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਇਕ ਮੌਤ ਹੋਈ ਹੈ (1) 42 ਸਾਲਾ ਔਰਤ  ਵਾਸੀ ਕੱਕੋ ਦੀ ਮੌਤ ਡੀ ਐਮ ਸੀ ਲੁਧਿਆਣਾ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here