ਪਠਾਨਕੋਟ: 56 ਹੋਰ ਸੇਵਾਵਾਂ ਸੇਵਾ ਕੇਂਦਰਾਂ ਰਾਹੀ ਦੇਣ ਦਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਪਠਾਨਕੋਟ(ਦ ਸਟੈਲਰ ਨਿਊਜ਼)। ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 56 ਨਵੀਆਂ ਸੇਵਾਵਾਂ ਦੀ ਸੁਰੂਆਤ ਦੇ ਵਰਚੂਅਲ ਸਮਾਗਮ ਵਿਚ ਜਿਲ੍ਹਾ ਪ੍ਰਬੰਧਕੀ ਵਿਖੇ ਵੀਡੀਓ ਕਾਨਫਰੰਸ ਰਾਹੀ ਸਮੂਲੀਅਤ ਕੀਤੀ। ਇਸੇ ਦੌਰਾਨ ਵੀਡੀਓ ਕਾਨਫ਼ਰੰਸ ਵਿੱਚ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੇਵਾਂ ਕੇਂਦਰਾਂ ਦਾ ਸਟਾਫ ਰੁਬਲ ਸੈਂਣੀ ਜਿਲ੍ਹਾ ਕੋਆਰਡੀਨੇਟਰ, ਵਰੁਣ ਕੁਮਾਰ ਸਹਾਇਕ ਜਿਲ੍ਹਾ ਕੋਆਰਡੀਨੇਟਰ, ਸੁਰੇਸ ਕੁਮਾਰ ਜਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਅਤੇ ਹੋਰ ਲੋਕ ਜਿਨ੍ਹਾਂ ਨੂੰ ਸੇਵਾਂ ਕੇਂਦਰਾਂ ਵਿੱਚ ਮੋਕੇ ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ਾਮਿਲ ਹੋਏ।

Advertisements

ਇਸ ਮੋਕੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਸੇਵਾ ਕੇਂਦਰਾਂ ਰਾਹੀ ਲੋਕਾਂ ਨੂੰ ਢੁੱਕਵੀਆਂ ਲੋੜੀਦੀਆਂ ਸੇਵਾਵਾਂ ਉਪਲੱਬਧ ਕਰਵਾਉਣ ਦਾ ਪੰਜਾਬ ਸਰਕਾਰ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾ ਅਜਿਹੀਆਂ ਸੇਵਾਵਾਂ ਲੈਣ ਲਈ ਜਿਲ੍ਹਾ ਹੈਡਕੁਆਰਟਰ ਅਤੇ ਉਪ ਮੰਡਲ ਦਫਤਰ ਵਿਖੇ ਵਾਰ ਵਾਰ ਚੱਕਰ ਲਗਾਉਣੇ ਪੈਦੇ ਸਨ ਜਿਸ ਨਾਲ ਸਮਾ ਅਤੇ ਪੈਸਾ ਖਰਚ ਹੁੰਦਾ ਸੀ, ਹੁਣ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ ਦੇ ਯੁੱਗ ਵਿਚ ਇਹ ਸੇਵਾਵਾਂ ਆਮ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਦੇਣ ਦਾ ਉਪਰਾਲਾ ਕੀਤਾ ਹੈ। ਪਹਿਲਾ ਬਹੁਤ ਸਾਰੀਆਂ ਸੇਵਾਵਾਂ ਇਨ੍ਹਾਂ ਸੇਵਾ ਕੇਦਰਾਂ ਤੋ ਸਫਲਤਾ ਪੂਰਵਕ ਮਿਲ ਰਹੀਆਂ ਹਨ, ਹੁਣ ਪੁਲਿਸ ਵਿਭਾਗ ਅਤੇ ਟ੍ਰਾਸਪੋਰਟ ਵਿਭਾਗ ਨਾਲ ਸਬੰਧਤ ਹੋਰ ਬਹੁਤ ਸਾਰੀਆਂ ਸੇਵਾਵਾਂ ਨੂੰ ਇਨ੍ਹਾਂ ਸੇਵਾਂ ਕੇਦਰਾਂ ਨਾਲ ਜੋੜ ਕੇ ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਗਵਰਨਸ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ  ਸੂਬੇ ਦੇ ਦੂਰੇ ਦੁਰਾਂਡੇ ਦੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਇਹ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਮਿਲਣਗੀਆਂ।

ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੇਵਾ ਕੇਂਦਰ ਵਿਚ ਇਨ੍ਹਾਂ ਸੁਵਿਧਾਵਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਦਸਤਾਵੇਜ਼ ਵੀ ਸੋਂਪੇ ਅਤੇ ਇਨ੍ਹਾਂ ਲੋਕਾਂ ਵੱਲੋਂ ਵਧੀਆਂ ਸੇਵਾਵਾਂ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਵੀਡਿਓ ਕਾਨਫਰੰਸ ਦੋਰਾਨ ਧੰਨਵਾਦ ਵੀ ਕੀਤਾ ਗਿਆ।

LEAVE A REPLY

Please enter your comment!
Please enter your name here