ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਪ੍ਰਵਾਸੀਆਂ ਦਰਮਿਆਨ ‘ਵਨ ਨੇਸ਼ਨ-ਵਨ ਰਾਸ਼ਨ ਕਾਰਡ’ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਪ੍ਰਵਾਸੀਆਂ ਵਿੱਚ ‘ਵਨ ਨੈਸ਼ਨ-ਵਨ ਰਾਸ਼ਨ ਕਾਰਡ’ ਸਕੀਮ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਇਸ ਮਹੱਤਵਪੂਰਨ ਪ੍ਰੋਗਰਾਮ ਦਾ ਲਾਭ ਲੈ ਸਕਣ। ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ‘ਵਨ ਨੇਸ਼ਨ-ਵਨ ਰਾਸ਼ਨ ਕਾਰਡ‘ ਸਕੀਮ ਲੋਕਾਂ ਨੂੰ ਖ਼ਾਸ ਕਰਕੇ ਪ੍ਰਵਾਸੀਆਂ ਨੂੰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਰਜਿਸਟਰ ਕਰ ਕੇ ਇਥੇ ਕਿਸੇ ਵੀ ਰਾਸ਼ਨ ਡਿਪੂ ਤੋਂ ਸਬਸਿਡੀ ਵਾਲਾ ਅਨਾਜ ਲੈਣ ਵਿੱਚ ਸਹਾਇਤਾ ਕਰੇਗੀ।

Advertisements

ਉਨ੍ਹਾਂ ਦੱਸਿਆ ਕਿ ਜੇਕਰ ਪ੍ਰਵਾਸੀ ਦੇ ਪਰਿਵਾਰ ਕੋਲ ਉਸ ਦੇ ਜੱਦੀ ਰਾਜ ਵਿੱਚ ਰਾਸ਼ਨ ਕਾਰਡ ਹੈ ਤਾਂ ਉਹ ਰਜਿਸਟਰੇਸ਼ਨ ਲਈ ਆਪਣਾ ਆਧਾਰ ਕਾਰਡ ਨੰਬਰ, ਮੋਬਾਇਲ ਨੰਬਰ ਅਤੇ ਮੌਜੂਦਾ ਪਤਾ ਦੇ ਕੇ ਇਥੇ ਰਾਸ਼ਨ ਡਿਪੂਆਂ ਤੋਂ ਕਣਕ ਅਤੇ ਦਾਲ ਸਮੇਤ ਸਬਸਿਡੀ ਵਾਲਾ ਅਨਾਜ ਲੈ ਸਕਦਾ ਹੈ। ਥੋਰੀ ਨੇ ਦੱਸਿਆ ਕਿ ਪ੍ਰਵਾਸੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਰਾਜ ਤੋਂ ਰਾਸ਼ਨ ਮਿਲਣਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਾਰਡ ਦੀ ਰਾਸ਼ਟਰੀ ਪੋਰਟੇਬਿਲਟੀ ਯੋਜਨਾ ਰਾਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੇਸ਼ਨ ਲਈ ਕੋਈ ਵੀ ਪ੍ਰਵਾਸੀ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਅਸ਼ੋਕ ਕੁਮਾਰ (78883-59581), ਸਹਾਇਕ ਖੁਰਾਕ ਅਤੇ ਸਪਲਾਈ ਅਫ਼ਸਰ ਰਾਜ ਕੁਮਾਰ (98886-04432) ਅਤੇ ਵਿਨੀਤ ਕੁਮਾਰ (98888-63164) ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਵਿਭਾਗ ਨੂੰ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਪ੍ਰਵਾਸੀਆਂ ਦੀ ਰਜਿਸਟਰੇਸ਼ਨ ਵਾਸਤੇ ਜਾਗਰੂਕਤਾ ਕੈਂਪ ਲਗਾਉਣ ਲਈ ਵੀ ਕਿਹਾ।

LEAVE A REPLY

Please enter your comment!
Please enter your name here