ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਸ਼ੁਰੂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਭਾਸਣ ਮੁਕਾਬਲੇ ਅੱਜ ਤੋਂ ਜਿਲ੍ਹਾ ਪਠਾਨਕੋਟ ਵਿੱਚ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸੱਕਤਰ ਸਕੂਲ ਸਿੱਖਿਆ ਕਿ੍ਰਸਨ ਕੁਮਾਰ ਦੀ ਦੇਖ-ਰੇਖ ਵਿੱਚ ਸੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਂਵਾਂ ਅਤੇ ਜੀਵਨ ਤੇ ਭਾਸਣ ਪੇਸ ਕਰਣਗੇ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਣਗੇ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਵੀ ਤਿੰਨੇ ਵਰਗਾਂ ‘ਚ ਹਿੱਸਾ ਲੈਣਗੇ। ਜਿਲ੍ਹਾ ਸਿੱਖਿਆ ਅਫਸਰ (ਸੈ.) ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ‘ਚ ਕਰਵਾਏ ਜਾ ਰਹੇ ਇੰਨ੍ਹਾਂ ਭਾਸਣ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 10 ਤੋਂ 12 ਫਰਵਰੀ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਸਾਰੇ ਵਰਗਾਂ ਦੇ ਪ੍ਰਤੀਯੋਗੀਆਂ ਲਈ ਭਾਸਣ ਦਾ ਸਮਾਂ 3 ਤੋਂ 5 ਮਿੰਟ ਦਾ ਸਮਾਂ ਰਖਿਆ ਗਿਆ ਹੈ।

Advertisements

ਭਾਸਣ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ। ਪੜ੍ਹਕੇ ਭਾਸਣ ਉਚਾਰਨ ਦੀ ਪੂਰਨ ਮਨਾਹੀ ਹੋਵੇਗੀ। ਭਾਸਣ ਪੰਜਾਬੀ/ਅੰਗਰੇਜ਼ੀ/ਹਿੰਦੀ ਭਾਸ਼ਾ ‘ਚ ਦਿੱਤਾ ਜਾ ਸਕਦਾ ਹੈ। ਭਾਸ਼ਣ ਦੀ ਲਗਾਤਾਰਤਾ ‘ਚ ਵੀਡੀਓ ਬਣਾਉਣ ਸਮੇਂ ਸਿਰਫ ਪ੍ਰਤੀਯੋਗੀ ਹੀ ਵੀਡੀਓ ‘ਚ ਦਿਖਾਈ ਦੇ ਸਕਦਾ ਹੈ। 11 ਫਰਵਰੀ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਬਾਅਦ ਜਿਲ੍ਹਾ ਤਕਨੀਕੀ ਟੀਮ ਵੱਲੋਂ ਬਲਾਕ ਅਤੇ ਜਿਲ੍ਹੇ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ। ਇਸ ਮੌਕੇ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਕਮਲ ਕਿਸੋਰ, ਤਰੁਣ ਪਠਾਨੀਆ ਕਲਰਕ ਦਫਤਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here