ਜਿਲੇ ਵਿੱਚ 16 ਨਵੇਂ ਪਾਜੇਟਿਵ ਕੇਸ ਆਉਣ ਨਾਲ ਗਿਣਤੀ ਹੋਈ 8142, 1 ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 980 ਨਵੇ ਸੈਪਲ ਲੈਣ ਨਾਲ ਅਤੇ 1187 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  16 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8142  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 286152 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  277993 ਸੈਪਲ  ਨੈਗਟਿਵ,  ਜਦ ਕਿ 1722  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 344  ਹੈ । ਐਕਟਿਵ ਕੇਸਾ ਦੀ ਗਿਣਤੀ  85  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7747 ਹੈ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 16 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 06  ਪਾਜੇਟਿਵ ਮਰੀਜ ਹਨ, ਤੇ  ਬਾਕੀ 10 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 17 ਸਾਲਾ ਔਰਤ ਵਾਸੀ ਦੀਪ ਨਗਰ ਹੁਸ਼ਿਆਰਪੁਰ ਦੀ ਮੌਤ ਪੀ. ਜੀ. ਆਈ. ਚੰਡੀਗੜ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here