
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 970 ਨਵੇ ਸੈਪਲ ਲੈਣ ਨਾਲ ਅਤੇ 1043 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 9 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8151 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 287123 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 279012 ਸੈਪਲ ਨੈਗਟਿਵ, ਜਦ ਕਿ 1665 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 345 ਹੈ । ਐਕਟਿਵ ਕੇਸਾ ਦੀ ਗਿਣਤੀ 90 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7757 ਹੈ ।

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 9 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 03 ਪਾਜੇਟਿਵ ਮਰੀਜ ਹਨ, ਤੇ ਬਾਕੀ 06 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 76 ਸਾਲਾ ਵਿਆਕਤੀ ਵਾਸੀ ਢੱਡੇ ਫਹਿਤੇ ਸਿੰਘ ਦੀ ਮੌਤ ਕੈਪਟਿਲ ਹਸਪਤਾਲ ਜਲੰਧਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।











