ਜਿਲੇ ਵਿੱਚ 8 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 8159,1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 988 ਨਵੇ ਸੈਪਲ ਲੈਣ ਨਾਲ ਅਤੇ 1009 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ   ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8159  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 288111 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  280013 ਸੈਪਲ  ਨੈਗਟਿਵ,  ਜਦ ਕਿ 1644 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 346  ਹੈ । ਐਕਟਿਵ ਕੇਸਾ ਦੀ ਗਿਣਤੀ  92  ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7766 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 04  ਪਾਜੇਟਿਵ ਮਰੀਜ ਹਨ, ਤੇ  ਬਾਕੀ  04 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

Advertisements

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 80  ਸਾਲਾ ਔਰਤ ਵਾਸੀ ਇਲਾਵਲਪੁਰ , ਪਲਾਦੀ ਬਲਾਕ ਦੀ ਮੌਤ ਮੌਡਾਕਲ ਕਾਲਿਜ ਅਮ੍ਰਿਤਸਰ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here