ਫਿਰੋਜ਼ਪੁਰ: ਟ੍ਰੈਫਿਕ ਪੁਲਿਸ ਨੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਅਦੇਸ਼ਾ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਫਿਰੋਜ਼ਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਵੱਲੋਂ ਜਿ਼ਲ੍ਹਾ ਟ੍ਰੈਫਿਕ ਪੁਲਿਸ, ਫਿਰੋਜ਼ਪੁਰ ਨਾਲ ਤਾਲਮੇਲ ਕਰਕੇ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਮੁਹਿੰਮ ਤਹਿਤ ਜਿ਼ਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਵਿੱਚ ਜਿ਼ਲ੍ਹਾ ਪੱਧਰ ਤੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਸਕੂਲ ਵਾਹਨਾਂ ਵਿੱਚ ਨਾ ਤਾਂ ਸੀ.ਸੀ.ਟੀ.ਵੀ.ਕੈਮਰਾ ਸੀ, ਨਾ ਹੀ ਸਪੀਡ ਗਵਰਨਰ ਸੀ ਅਤੇ ਨਾ ਹੀ ਲੇਡੀ ਅਟੈਂਡਟ ਆਦਿ ਸੀ, ਜਿਸ ਦੇ ਚੱਲਦਿਆ ਟੀਮ ਵੱਲੋ 7 ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏ।

Advertisements

ਇਸ ਮੌਕੇ ਟੀਮ ਵੱਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਅਤੇ ਇਸਦੇ ਨਾਲ ਹੀ ਕੋਵਿਡ-19 ਦੀਆਂ ਹਦਾਇਤਾ ਦੀ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜ਼ੋ ਸਕੂਲੀ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜ਼ਾ ਸਕੇ। ਇਸ ਤੋਂ ਇਲਾਵਾ ਬੱਸ ਡਰਾਇਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜ਼ੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਤਨਾਮ ਸਿੰਘ, ਗੁਰਮੀਤ ਸਿੰਘ, ਰਾਜ ਪਾਲ ਬੇਰੀ, ਜ਼ਸਵਿੰਦਰ ਸਿੰਘ, ਜ਼ਸਮੇਰ ਸਿੰਘ, ਹਰਕੰਵਲ ਸਿੰਘ, ਰਮਿੰਦਰਪਾਲ ਸਿੰਘ, ਰਾਜਨਦੀਪ, ਗੁਰਪ੍ਰੀਤ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here