23 ਤੇ 24 ਫਰਵਰੀ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੇ 100 ਮੀਟਰ ਘੇਰੇ ’ਚ ਲਾਗੂ ਰਹੇਗੀ ਧਾਰਾ 144: ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 23 ਅਤੇ 24 ਫਰਵਰੀ ਨੂੰ ਜਵਾਹਰ ਨਵੋਦਿਆ ਵਿਦਿਆਲਿਆ, ਪਿੰਡ ਫਲਾਹੀ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ 24 ਫਰਵਰੀ 2021 ਦਿਨ ਬੁੱਧਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਵਿਖੇ ਨੌਵੀਂ ਜਮਾਤ ਲਈ ਦਾਖਲਾ ਟੈਸਟ ਸਵੇਰੇ 10:00 ਵਜੇ ਤੋਂ 12:30 ਵਜੇ ਤੱਕ ਹੋਵੇਗਾ। ਇਸ ਪ੍ਰੀਖਿਆ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਜਾਵੇਗੀ ਜਿਸ ਤਹਿਤ ਇਹ ਹੁਕਮ 23 ਫਰਵਰੀ ਤੋਂ 24 ਫਰਵਰੀ 2021 ਤੱਕ ਲਾਗੂ ਰਹਿਣਗੇ।  

LEAVE A REPLY

Please enter your comment!
Please enter your name here