ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ’ਚ 15 ਤਰ੍ਹਾਂ ਦੇ ਦਸਤਾਵੇਜ ਦਿਖਾ ਕੇ ਪਾਈ ਜਾ ਸਕਦੀ ਵੋਟ- ਵਧੀਕ ਜ਼ਿਲ੍ਹਾ ਚੋਣ ਅਫ਼ਸਰ

A man putting a ballot with the word VOTE written on it into a ballot box, close-up hands --- Image by © Epoxydude/fstop/Corbis

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ 14 ਫਰਵਰੀ ਨੂੰ ਛੇ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਕਰਵਾਈਆਂ ਜਾ ਰਹੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵਲੋਂ ਫੋਟੋ ਵਾਲਾ ਵੋਟਰ ਸ਼ਨਾਖਤੀ ਕਾਰਡ (ਐਪਿਕ ਕਾਰਡ) ਉਪਲਬੱਧ ਨਾ ਹੋਣ ’ਤੇ 15 ਤਰ੍ਹਾਂ ਦੇ ਹੋਰ ਦਸਤਾਵੇਜ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਯੋਗ ਵੋਟਰ ਜਿਸ ਪਾਸ ਫੋਟੋ ਵਾਲਾ ਵੋਟਰ ਸ਼ਨਾਖਤੀ ਕਾਰਡ (ਐਪਿਕ ਕਾਰਡ) ਮੌਜੂਦ ਨਹੀਂ ਹੈ, ਉਹ ਹੋਰ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਡਰਾਇਵਿੰਗ ਲਾਇਸੰਸ, ਪੈਨ ਕਾਰਡ, ਚੋਣਾਂ ਦੀ ਨੋਟੀਫਿਕੇਸ਼ਨ ਹੋਣ ਤੋਂ 45 ਦਿਨ ਪਹਿਲਾਂ ਖੋਲ੍ਹੇ ਗਏ ਬੈਂਕ ਖਾਤੇ ਦੀ ਪਾਸਬੁੱਕ, ਸਮਰੱਥ ਅਧਿਕਾਰੀ ਵਲੋਂ ਜਾਰੀ ਐਸਸੀ/ਐਸਟੀ/ਓਬੀਸੀ ਸਰਟੀਫਿਕੇਟ, ਰਾਸ਼ਨ ਕਾਰਡ, ਸਮਰੱਥ ਅਧਿਕਾਰੀ ਵਲੋਂ ਜਾਰੀ ਕੀਤਾ ਗਿਆ ਅੰਗਹੀਣਤਾ ਸਰਟੀਫਿਕੇਟ, ਅਸਲਾ ਲਾਇਸੰਸ, ਨਰੇਗਾ ਜਾਬ ਕਾਰਡ, ਕਿਰਤ ਮੰਤਰਾਲਾ ਵਲੋਂ ਜਾਰੀ ਸਿਹਤ ਬੀਮਾ ਸਕੀਮ ਸਮਾਰਟ ਕਾਰਡ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਜਿਵੇਂ ਸੇਵਾ ਮੁਕਤ ਪੈਨਸ਼ਨ ਪਾਸਬੁੱਕ/ਪੈਨਸ਼ਨ ਅਦਾਇਗੀ ਆਰਡਰ, ਵਿਧਵਾ ਪੈਨਸ਼ਨ ਹੁਕਮ, ਸੁਤੰਤਰਤਾ ਸੈਨਾਨੀ ਸ਼ਨਾਖਤੀ ਕਾਰਡ, ਜ਼ਮੀਨ ਦੇ ਦਸਤਾਵੇਜ ਜਿਵੇਂ ਪੱਟਾ, ਰਜਿਸਟਰੀ ਆਦਿ, ਹਵਾਈ/ਜਲ ਅਤੇ ਥਲ ਸੈਨਾ ਵਲੋਂ ਫੋਟੋ ਸਮੇਤ ਜਾਰੀ  ਸ਼ਨਾਖਤੀ ਕਾਰਡ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ।

ਉਨ੍ਹਾਂ ਜਿਨਾਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਜਿਨਾਂ ਵਿੱਚ ਚੋਣਾਂ ਹੋ ਰਹੀਆਂ ਹਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਮੱਤ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰਦੇ ਹੋਏ ਹੋਰਨਾਂ ਨੂੂੰ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਇਸ ਦੀ ਵਰਤੋਂ ਲਈ ਪ੍ਰੇਰਿਤ ਕਰਨ ਤਾਂ ਜੋ ਹੇਠਲੇ ਪੱਧਰ ਤੱਕ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here