ਜਿਲੇ ਵਿੱਚ 13 ਨਵੇ ਪਾਜੇਟਿਵ ਮਰੀਜ, ਗਿਣਤੀ ਹੋਈ 8193, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਨਵੇ 917 ਸੈਪਲ ਲੈਣ ਨਾਲ ਅਤੇ 812 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  13  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8193 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 290288 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  282588  ਸੈਪਲ  ਨੈਗਟਿਵ, ਜਦਕਿ 1209 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 351 ਹੈ।

Advertisements

ਐਕਟਿਵ ਕੇਸਾ ਦੀ ਗਿਣਤੀ  93 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7808 ਹੈ। ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤ ਹੋਈ ਹੈ (1) 71 ਸਾਲਾ ਵਿਆਕਤੀ ਵਾਸੀ ਜਲਾਲਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ (2) 66ਸਾਲਾ ਔਰਤ ਫਹਿਤੇਗੜ ਰੋਡ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here