Saturday, October 31, 2026
Home Punjab ਚੌਧਰੀ ਸੰਤੋਖ ਸਿੰਘ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਲਘੂ ਫਿਲਮ ‘ਬਸੰਤ ਰੁੱਤ...

ਚੌਧਰੀ ਸੰਤੋਖ ਸਿੰਘ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਲਘੂ ਫਿਲਮ ‘ਬਸੰਤ ਰੁੱਤ ਦਾ ਆਗਮਨ’ ਕੀਤੀ ਰਿਲੀਜ਼

ਜਲੰਧਰ(ਦ ਸਟੈਲਰ ਨਿਊਜ਼)। ਮੈਂਬਰ ਲੋਕ ਸਭਾ ਚੌਧਰੀ ਸੰਤੋਖ ਸਿੰਘ ਵੱਲੋਂ ਅੱਜ ਬਸੰਤ ਪੰਚਮੀ ਦੇ ਸ਼ੁਭ ਮੌਕੇ ‘ਤੇ ਫਿਲੌਰ ਵਿਖੇ ਵਕੀਲ ਅਤੇ ਕੁਦਰਤ ਪ੍ਰੇਮੀ ਫੋਟੋਗ੍ਰਾਫਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਲਘੂ ਫਿਲਮ ‘ਬਸੰਤ ਰੁੱਤ ਦਾ ਆਗਮਨ’ ਨੂੰ ਆਨਲਾਈਨ ਵਰਲਡ ਵਾਈਡ ਰਿਲੀਜ਼ ਕੀਤਾ ਗਿਆ।  ਇਸ ਮੌਕੇ ਮੈਂਬਰ ਲੋਕ ਸਭਾ ਨੇ ਹਰਪ੍ਰੀਤ ਸੰਧੂ ਨੂੰ ਇਹ ਲਘੂ ਫਿਲਮ ਤਿਆਰ ਕਰਨ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਥੇ ਇਸ ਫਿਲਮ ਵਿੱਚ ਪੰਜਾਬ ਦੇ ਹਰੇ-ਭਰੇ ਖੇਤਾਂ ਨੂੰ ਦਰਸਾਇਆ ਗਿਆ ਉਥੇ ਇਹ ਪੰਜਾਬ ਦੇ ਪੇਂਡੂ ਇਲਾਕਿਆਂ ਦੀ ਕੁਦਰਤੀ ਖੂਬਸੂਰਤੀ ਦੀ ਗਵਾਹੀ ਵੀ ਭਰਦੀ ਹੈ।

Advertisements

ਉਨ੍ਹਾਂ ਲੋਕਾਂ ਨੂੰ ਬਸੰਤ ਪੰਚਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬਸੰਤ ਖੁਸ਼ੀਆਂ ਤੇ ਉਮੰਗਾਂ ਦਾ ਤਿਉਹਾਰ ਹੈ ਅਤੇ ਇਸ ਮੌਕੇ ਉਹ ਇਹ ਪ੍ਰਾਰਥਨਾ ਕਰਦੇ ਹਨ ਕਿ ਆਉਣ ਵਾਲਾ ਸਮਾਂ ਹਰੇਕ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਭਰਿਆ ਹੋਵੇ ਅਤੇ ਪੰਜਾਬ ਇਸੇ ਤਰ੍ਹਾਂ ਹਰਿਆ-ਭਰਿਆ ਰਹੇ। ਸੂਬੇ ਵਿੱਚ ਅਮਨ-ਸ਼ਾਂਤੀ ਦੀ ਕਾਮਨਾ ਕਰਦਿਆਂ ਉਨ੍ਹਾਂ ਦਿੱਲੀ ਦੀਆਂ ਸਰਹੱਦਾਂ ਉਤੇ ਬੈਠੇ ਕਿਸਾਨਾਂ ਵੱਲੋਂ ਆਪਣੇ ਹੱਕ ਲੈ ਕੇ ਜਿੱਤ ਕੇ ਘਰਾਂ ਨੂੰ ਪਰਤਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਇਸ ਲਘੂ ਫਿਲਮ ਵਿੱਚ ਪੰਜਾਬ ਦੇ ਸਰ੍ਹੋਂ ਦੇ ਹਰੇ-ਭਰੇ ਖੇਤਾਂ ਨੂੰ ਦਰਸਾਇਆ ਗਿਆ ਹੈ, ਜੋ ਕਿ ਦੁਨੀਆ ਭਰ ਦੇ ਖੂਬਸੂਰਤ ਕੁਦਰਤੀ ਨਜ਼ਾਰਿਆਂ ਤੋਂ ਕਿਸੇ ਗੱਲੋਂ ਘੱਟ ਨਹੀਂ ਹਨ। ਇਸ ਮੌਕੇ ਹਰਪ੍ਰੀਤ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਹਰੇ-ਭਰੇ ਵਾਤਾਵਰਣ ਨਾਲ ਘਿਰਿਆ ਹੋਣ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ‘ਬਲਿਹਾਰੀ ਕੁਦਰਤਿ ਵਸਿਆ’ ਦੇ ਸੰਕਲਪ ‘ਤੇ ਜ਼ੋਰ ਦਿੰਦੀ ਹੈ।

LEAVE A REPLY

Please enter your comment!
Please enter your name here