ਪਠਾਨਕੋਟ: ਵਿਦੇਸ਼ ਵਿੱਚ ਪੜਨ ਅਤੇ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਫੋਰਨ ਕਾਊਂਸਲਿੰਗ ਸੈਲ ਦੀ ਸ਼ੁਰੂਆਤ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਚਾਹਵਾਨ ਨੋਜਵਾਨਾਂ ਲਈ Foreign study and foreign Placement cell ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਪਹਿਲੇ ਰਾਊਂਡ ਦੀ ਕਾਊਂਸਲਿੰਗ ਮਿਤੀ 01-03-2021 ਤੋਂ 31-03-2021 ਤੱਕ ਕੀਤੀ ਜਾ ਰਹੀ ਹੈ।ਚਾਹਵਾਨ ਉਮੀਦਵਾਰ ਮਿਤੀ 21-02-2021 ਤੋਂ 25-02-2021 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਆਨ-ਲਾਈਨ ਲਿੰਕ ਤੇ ਆਪਣੇ ਆਪ ਨੁੰ ਰਜਿਸਟਰ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਵਿਦੇਸ਼ ਵਿੱਚ ਪੜ੍ਹਾਈ ਦੇ ਚਾਹਵਾਨ ਉਮੀਦਵਾਰ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਗੂਗਲ ਲਿੰਕ https://tinyurl.com/studdyaboard ਅਤੇ ਵਿਦੇਸ਼ ਵਿੱਚ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਲਿੰਕ https://tinyurl.com/foreignplacementt ਤੇ 21 ਤੋਂ 25 ਫਰਵਰੀ ਤੱਕ ਰਜਿਸਟਰ ਕਰ ਸਕਦੇ ਹਨ। ਉਮੀਦਵਾਰ ਇਸ ਸਬੰਧ ਵਿੱਚ ਨਿਜੀ ਤੌਰ ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ, ਕਮਰਾ ਨੰਬਰ 352, ਦੂਸਰੀ ਮੰਜਿਲ, ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਪੰਰਕ ਕਰ ਸਕਦੇ ਹਨ ਜਾਂ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 76578-25214 ਤੇ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਜਾਂ ਰੋਜ਼ਗਾਰ ਬਿਊਰੋ ਪਠਾਨਕੋਟ ਦੀ ਈ.ਮੇਲ ਆਈ.ਡੀ [email protected] ਤੇ ਵੀ ਸਪੰਰਕ ਕਰ ਸਕਦੇ ਹਨ।ਰੋਜ਼ਗਾਰ ਵਿਭਾਗ ਵਲੋਂ ਇਸ ਮੰਤਵ ਲਈ ਕਾਉਂਸਲਿੰਗ ਮੁਫਤ ਦਿੱਤੀ ਜਾਵੇਗੀ। ਫੀਸ, ਯਾਤਰਾ ਅਤੇ ਰਹਿਣ ਦਾ ਖਰਚਾ ਉਮੀਦਵਾਰ ਵਲੋਂ ਖੁਦ ਕੀਤਾ ਜਾਵੇਗਾ।

LEAVE A REPLY

Please enter your comment!
Please enter your name here