ਪਿੰਡ ਧਾਰੀਵਾਲ ਵਿਖੇ ਸੋਸਾਇਟੀ ਵਲੋਂ ਕਰਵਾਇਆ ਗਿਆ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਬੁੱਲੋਵਾਲ ਦੇ ਪਿੰਡ ਧਾਰੀਵਾਲ ਵਿਖੇ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਜੀ ਵੈਲਫੇਅਰ ਸੋਸਾਇਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਗੁਰੂਦੁਆਰਾ ਸਾਹਿਬ ਵਿਖੇ ਹਰ ਐਤਵਾਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ। ਇਹ ਸੇਵਾ ਪਿੰਡ ਦੀਆਂ ਬੀਬੀਆਂ ਵਲੋਂ ਤਹਿ ਦਿਲੋਂ ਨਿਭਾਈ ਜਾਂਦੀ ਹੈ। ਇਸ ਵਾਰ ਵੀ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਭੋਗ ਤੋਂ ਉਪਰੰਤ ਭਾਈ ਬਲਜੀਤ ਸਿੰਘ ਬਾਈ ਬਲਜੀਤ ਸਿੰਘ ਬਾਕਰਪੁਰ ਵਾਲਿਆ ਨੇ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

Advertisements

ਇਸ ਮੌਕੇ ਤੇ ਸੋਸਾਇਟੀ ਦੇ ਪ੍ਰਧਾਨ ਸਰੂਪ ਸਿੰਘ ਖਾਲਸਾ ਨੇ ਉੱਥੇ ਮੌਜੂਦ ਸੰਗਤ ਨੂੰ ਆਖਿਆ ਕਿ ਸਾਨੂੰ ਸਭ ਨੂੰ ਆਪਣੇ ਬੱਚਿਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨਾ ਚਾਹੀਦਾ ਹੈ। ਉਹਨਾਂ ਨੂੰ ਗੁਰੂਆਂ ਦੇ ਇਤਿਹਾਸ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਦੌਰਾਨ ਉਥੇ ਆਇਆ ਹੋਇਆ ਸੰਗਤਾਂ ਅਤੇ ਬੱਚਿਆਂ ਨੂੰ ਧਾਰਮਿਕ ਪੁਸਤਰਾਂ ਵੀ ਵੰਡੀਆਂ ਗਈਆ। ਇਸ ਮੌਕੇ ਤੇ ਜਸਵੰਤ ਸਿੰਘ, ਦਲਜੀਤ ਸਿੰਘ, ਰਵਿੰਦਰ ਸਿੰਘ, ਸਤਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ, ਗੋਪਾਲ, ਹਰਦੀਪ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here