ਪਿੰਡ ਪੱਧਰ ਤੇ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੁਤ ਕਰਨ ਵਿੱਚ ਕਿਸਾਨ ਮਿੱਤਰਾਂ ਦੀ ਅਹਿਮ ਭੂਮਿਕਾ: ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਕਮ ਚੇਅਰਮੈਨ ਗਵਰਨਿੰਗ ਬੋਰਡ, ਖੇਤੀਬਾੜੀ ਤਕਨਾਲੋਜੀ ਪ੍ਰਬੰਧਨ ਸੰਸਥਾ ( ਆਤਮਾ) ਸ਼੍ਰੀ ਸੰਯਮ ਅਗਰਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਕਮ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਵਿੱਚ ਆਤਮਾ ਤਹਿਤ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਹਰੇਕ ਦੋ ਪਿੰਡਾਂ ਪਿੱਛੇ ਇੱਕ ਕਿਸਾਨ ਮਿੱਤਰ ਅਤੇ ਕੁੱਲ 92 ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਤੱਕ ਫਸਲਾਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਹੋਰ ਤੇਜ ਗਤੀ ਨਾਲ ਪਹੁੰਚਾਈਆਂ ਜਾ ਸਕਣ। ਇਨਾਂ ਕਿਸਾਨ ਮਿੱਤਰਾਂ ਨੂੰ ਉਨਾਂ ਦੀਆਂ ਕਿਸਾਨਾਂ ਪ੍ਰਤੀ ਜਿੰਮੇਵਾਰੀਆਂ ਬਾਰੇ ਜਾਗਰੁਕ ਕਰਨ ਲਈ ਅੱਜ ਖੇਤੀਬਾੜੀ ਦਫਤਰ ਮਲਿਕਪੁਰ ਵਿਖੇ ਕਿਸਾਨ ਮਿੱਤਰ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਇੰਚਾਰਜ ਬਲਾਕ ਤਕਨਾਲੋਜੀ ਟੀਮ ਕਮ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ,ਅਨਿਤ ਸੋਨੀ ਸਮੇਤ ਸਮੂਹ ਕਿਸਾਨ ਮਿੱਤਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਦੇ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਦੀਆ ਨਵੀਨਤਮ ਤਕਨੀਕਾਂ, ਸਹਾਇਕ ਕਿੱਤਿਆਂ ਅਤੇ ਸਵੈ ਸਹਾਇਤਾ ਸਮੂਹਾਂ ਬਾਰੇ ਜਾਗਰੁਕ ਕਰਨ ਦੇ ਮੰਤਵ ਨਾਲ ਹਰੇਕ ਦੋ ਪਿੰਡਾਂ ਪਿੱਛੇ ਇੱਕ ਕਿਸਾਨ ਮਿੱਤਰ ਬਤੌਰ ਸਵੈਇਛੁੱਕ ਸੇਵਕ(ਵਲੰਟੀਅਰ) ਨਿਯੁਕਤ ਕੀਤਾ ਗਿਆ ਹੈ ਤਾਂ ਜੋ ਇਹ ਕਿਸਾਨ ਮਿੱਤਰ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ ਵਿੱਚ ਇੱਕ ਕੜ੍ਹੀ ਵੱਜੋਂ ਕੰਮ ਕਰ ਸਕਣ। ਉਨਾਂ ਕਿਹਾ ਕਿ ਇਨਾਂ ਕਿਸਾਨ ਮਿੱਤਰਾਂ ਰਾਹੀਂ ਪਿੰਡਾਂ ਵਿੱਚ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਤੱਕ ਖੇਤੀਬਾੜੀ ਨਾਲ ਸੰਬੰਧਤ ਸੂਚਨਾਵਾਂ ਅਤੇ ਪਿੰਡਾਂ ਵਿੱਚੋਂ ਖੇਤੀਬਾੜੀ ਨਾਲ ਸੰਬੰਧਤ ਸਮੱਸਿਆਵਾਂ ਦਾ ਅਦਾਨ ਪ੍ਰਦਾਨ ਕਰਨਾ ਸੌਖਾ ਹੋ ਜਾਵੇਗਾ । ਉਨਾਂ ਕਿਹਾ ਕਿ ਇਨਾਂ ਕਿਸਾਨ ਮਿੱਤਰਾਂ ਦੀ ਮਿਆਦ ਤਿੰਨ ਸਾਲ ਦੀ ਹੋਵੇਗੀ ਅਤੇ ਤਿੰਨ ਸਾਲ ਬਾਅਦ ਕਿਸਾਨ ਬਦਲੇ ਜਾ ਸਕਦੇ ਹਨ ਅਤੇ ਇੰਨਾਂ ਨੂੰ ਤਿੰਨ ਸਾਲ ਦੀ ਮਿਆਦ ਮੁੱਕਣ ਤੋਂ ਬਾਅਦ ,ਅਗਲੇ 5 ਸਾਲ ਤੱਕ ਦੁਬਾਰਾ ਕਿਸਾਨ ਮਿੱਤਰ ਨਹੀਂ ਬਣਾਇਆ ਜਾ ਸਕਦਾ।

Advertisements

ਉਨਾਂ ਕਿਹਾ ਕਿ ਇਨਾਂ ਕਿਸਾਨ ਮਿੱਤਰਾਂ ਦਾ ਇੱਕ ਵਟਸਐਪ ਸਮੂਹ ਬਣਾਇਆ ਜਾਵੇਗਾ ,ਜਿਸ ਰਾਹੀਂ ਖੇਤੀ ਨਾਲ ਸੰਬੰਧਤ ਸੁਚਨਾਵਾਂ ਕਿਸਾਨ ਮਿੱਤਰਾਂ ਤੱਕ ਪਹੁੰਚਾਈਆ ਜਾਣਗੀਆਂ। ਉਹਨਾਂ ਦੱਸਿਆ ਕਿ ਕਿਸਾਨ ਮਿੱਤਰ ਵਟਸਐਪ ਰਾਹੀਂ ਮਿਲੀ ਜਾਣਕਾਰੀ ਅਤੇ ਖੇਤੀਬਾੜੀ ਨਾਲ ਸੰਬੰਧਤ ਸੂਚਨਾਵਾਂ ਨੂੰ ਹੋਰਨਾਂ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਸਹਾਇਤਾ ਕਰਨਗੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਜੇਕਰ ਪੀਲੀ ਕੁੰਗੀ ਦਾ ਹਮਲਾ ਦਿਖਾਈ ਦਵੇ ਤਾਂ ਸਮੇਂ ਸਿਰ ਉਸ ਦਾ ਇਲਾਜ ਕੀਤਾ ਜਾ ਸਕੇ।ਉਨਾਂ ਕਿਹਾ ਕਿ ਉਨਾਂ ਕਿਹਾ ਕਿ ਕਣਕ ਦੀ ਫਸਲ ਉੱਪਰ 0.5% ਜ਼ਿੰਕ ਸਲਫੇਟ ਦੇ ਇੱਕ ਜਾਂ ਦੋ ਛਿੜਕਾਅ (ਸਿੱਟੇ ਨਿਕਲਣ ਸਮੇਂ ਤੋਂ ਦਾਣੇ ਬਣਨੇ ਸ਼ੁਰੂ ਹੋਣ ਤੱਕ) ਸ਼ਾਮ ਦੇ ਸਮੇਂ ਕਰਨ ਨਾਲ ਦਾਣਿਆਂ ਵਿੱਚ ਜ਼ਿੰਕ ਦੀ ਮਾਤਰਾ ਵੱਧਦੀ ਹੈ, ਜਿਸ ਨਾਲ ਕਣਕ ਦੀ ਪੋਸ਼ਟਿਕ ਗੁਣਵੱਤਾ ਵੱਧਦੀ ਹੈ। ਉਨਾਂ ਕਿਹਾ ਕਿ ਕਣਕ ਨੂੰ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) (4 ਕਿਲੋਗਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ । ਸ਼੍ਰੀ ਗੁਰਦਿੱਤ ਸਿੰਘ ਨੇ ਸਮੂਹ ਕਿਸਾਨ ਮਿੱਤਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਕਿਸਾਨੀ ਦੀ ਬਿਹਤਰੀ ਲਈ ਖੇਤੀ ਮਾਹਿਰਾਂ ਅਤੇ ਕਿਸਾਨ ਮਿੱਤਰਾਂ ਨੂੰ ਸੰਗਠਿਤ ਰੂਪ ਵਿੱਚ ਕੰਮ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਕਿਸਾਨ ਮਿੱਤਰ ਗੁਰਵਿੰਦਰ ਸਿੰਘ,ਬਲਜਿੰਦਰ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਖੇਤੀ ਮਾਹਿਰਾਂ ਵੱਲੋਂ ਜੋ ਵੀ ਕਿਸਾਨੀ ਦੀ ਬਿਹਤਰੀ ਲਈ ਸੇਵਾ ਲਗਾਈ ਜਾਵੇਗੀ ਉਸ ਨੂੰ ਪੂਰੀ ਤਨਦੇਹੀ ਨਾਲ ਕਰਨ ਲਈ ਭਰਪੂਰ ਯਤਨ ਕੀਤੇ ਜਾਣਗੇ।

LEAVE A REPLY

Please enter your comment!
Please enter your name here