ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਗ਼ਰੀਬ ਲੋਕਾਂ ਦਾ ਲੱਕ ਤੋੜਿਆ: ਸੇਠੀ

ਤਲਵਾੜਾ (ਦ ਸਟੈਲਰ ਨਿਊਜ਼)। ਦੇਸ਼ ਭਰ ਵਿਚ ਪੈਟਰੋਲ, ਡੀਜ਼ਲ, ਰਸੋਈ ਗੈੱਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਇਲਾਕੇ ਦੇ ਲੋਕਾਂ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ |

Advertisements

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ਼ ਪਾਰਟੀ ਦੇ ਮੀਡੀਆਂ ਇੰਚਾਰਜ ਦਵਿੰਦਰ ਪਾਲ ਸੇਠੀ ਨੇ ਕੀਤਾ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਾਸੀਆਂ ਨੂੰ ਅੱਛੇ ਦਿਨ ਦਾ ਲਾਰਾ ਲਾ ਕੇ ਭੋਲੀ-ਭਾਲੀ ਜਨਤਾ ‘ਤੇ ਆਰਥਿਕ ਬੋਝ ਪਾਇਆ ਜਾ ਰਹੀ ਹੈ| ਕੇਂਦਰ ਸਰਕਾਰ ਗ਼ਰੀਬ ਜਨਤਾ ‘ਤੇ ਆਰਥਿਕ ਬੋਝ ਪਾ ਕੇ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਪਹੁੰਚਾ ਰਹੀ ਹੈ| ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ, ਰਸੋਈ ਗੈੱਸ ਦੀਆਂ ਕੀਮਤਾਂ ਨੂੰ ਘਟਾਇਆ ਜਾਵੇ ਤਾਂ ਜੋ ਦਿਨ-ਬ-ਦਿਨ ਹੋ ਰਹੀ ਮਹਿੰਗਾਈ ਨੂੰ ਰੋਕਿਆ ਜਾ ਸਕੇ|

LEAVE A REPLY

Please enter your comment!
Please enter your name here