ਜਲੰਧਰ: ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਵਾਧਾ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ, 2021 ਤੱਕ ਕਰ ਦਿੱਤੀ ਹੈ। ਫਰੰਟਲਾਈਨ ਵਰਕਰਾਂ ਦੀ ਟੀਕਾਕਰਨ ਦੀ ਪਹਿਲੀ ਖੁਰਾਕ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿੱਚ 15496 ਸਿਹਤ ਅਤੇ 19511 ਫਰੰਟਲਾਈਨ ਵਰਕਰਾਂ ਦਾ ਵੇਰਵਾ ਕੋਵਿਡ ਪੋਰਟਲ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਲੰਧਰ ਵਿਖੇ 7631 ਸਿਹਤ ਅਤੇ 5856 ਫਰੰਟਲਾਈਨ ਵਰਕਰਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹਾ ਇਸ ਵੇਲੇ ਟੀਕਾਕਰਨ ਮੁਹਿੰਮ ਵਿੱਚ ਸਭ ਤੋਂ ਵੱਧ ਕਵਰੇਜ ਨਾਲ ਪੰਜਾਬ ਵਿੱਚ ਮੋਹਰੀ ਹੈ। 

ਘਨਸ਼ਿਆਮ ਥੋਰੀ ਨੇ ਸਿਹਤ ਵਿਭਾਗ ਨੂੰ ਹੁਕਮ ਦਿੱਤਾ ਕਿ ਹਰੇਕ ਰਜਿਸਟਰਡ ਸਿਹਤ ਸੰਭਾਲ ਕਰਮਚਾਰੀ ਨੂੰ ਟੀਕੇ ਦੀ ਮਿਤੀ ਦਾ ਸੰਦੇਸ਼ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਮੂਹ ਨੂੰ ਨਵੀਂ ਸਮਾਂ ਸੀਮਾ ਦੇ ਅੰਦਰ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਤਹਿਤ ਸੈਸ਼ਨ ਸਾਈਟਾਂ ਦੀ ਗਿਣਤੀ ਵਧਾਉਣ ਲਈ ਕਿਹਾ।

ਉਨ੍ਹਾਂ ਸਮੂਹ ਸਿਹਤ ਸੰਭਾਲ ਕਰਮਚਾਰੀਆਂ ਨੂੰ ਅੱਗੇ ਆਉਣ ਅਤੇ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਂਮਾਰੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਕੀਤੀ ਜਾ ਸਕੇ।

LEAVE A REPLY

Please enter your comment!
Please enter your name here