ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 985 ਨਵੇ ਸੈਪਲ ਲੈਣ ਨਾਲ ਅਤੇ 816 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 13 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8244 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 294058 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 285767 ਸੈਪਲ ਨੈਗਟਿਵ, ਜਦ ਕਿ 1739 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 355 ਹੈ ।
ਐਕਟਿਵ ਕੇਸਾ ਦੀ ਗਿਣਤੀ 130 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7853 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 5 ਪਾਜੇਟਿਵ ਮਰੀਜ ਹਨ, ਤੇ ਬਾਕੀ 8 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।