ਜਿਲੇ ਵਿੱਚ 20 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8264

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 925ਨਵੇ ਸੈਪਲ ਲੈਣ ਨਾਲ ਅਤੇ 900 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , 20 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8264 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 294985 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  286664 ਸੈਪਲ  ਨੈਗਟਿਵ,  ਜਦਕਿ 1759 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 355 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ 140 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7871 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 20 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 14 ਮਰੀਜ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here