ਗੜਦੀਵਾਲਾ ਵਿਖੇ ਸ਼੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਅਰਦਾਸ ਦਿਵਸ ਕਰਵਾਇਆ ਗਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ ਅਤੇ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ ਵਲੋਂ ਸਾਂਝੇ ਤੌਰ ਤੇ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਅਰਦਾਸ ਦਿਵਸ ਕਰਵਾਇਆ।  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ 21 ਫਰਬਰੀ ਸੰਨ ਈਸਵੀ 1921 ਮਹੰਤਾਂ ਦੇ ਕਬਜ਼ੇ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਅਰਦਾਸ ਦਿਵਸ ਕਰਵਾਇਆ।

Advertisements

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਭਾਈ ਜਸਬੀਰ ਸਿੰਘ ਭਟੋਲੀਆਂ, ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਭਾਈ ਨਛੱਤਰ ਸਿੰਘ ਜੀ ਬ੍ਰਹਮਜੀਤ, ਭਾਈ ਅਮਰੀਕ ਸਿੰਘ ਕਬੀਰਪੁਰ ਨੇ ਕਥਾ ਵੀਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ, ਸਮੂੂਹ ਕੀਰਤਨੀ ਜਥਿਆਂ, ਕਥਾਵਾਚਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। 

LEAVE A REPLY

Please enter your comment!
Please enter your name here