ਜਿਲੇ ਵਿੱਚ 32 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਊਜ਼)।ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 504 ਨਵੇ ਸੈਪਲ ਲੈਣ ਨਾਲ ਅਤੇ 903 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 32 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8296 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 295489 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  287550 ਸੈਪਲ ਨੈਗਟਿਵ,  ਜਦਕਿ 1337 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 356 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ 169 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7883 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 32 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 26 ਮਰੀਜ ਹਨ ।ਜਿਲੇ ਵਿੱਚ ਕਰੋਨਾ ਨਾਲ ਇਕ ਮੌਤ ਹੋਈ ਹੈ ,(1) 70 ਸਾਲਾ ਵਿਆਕਤੀ ਵਾਸੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਦੀ ਮੌਤ ਡੀ.ਐਮ. ਸੀ. ਲੁਧਿਆਣਾ ਵਿਖੇ ਹੋਈ ਹੈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here