ਫਿਰੋਜ਼ਪੁਰ: ਡੇਅਰੀ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫਤ ਕੌਂਸਲਿੰਗ 25 ਫਰਵਰੀ ਨੂੰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸਿ਼ਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਵੈ ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਟਰਾਂ ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਜੀਫਾ ਵੀ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਫਿਰੋਜਪੁਰ ਨਾਲ ਸਬੰਧਤ ਲਾਭਪਾਤਰੀਆਂ ਦੀ ਕੋਸਲਿੰਗ 25 ਫਰਵਰੀ 2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰ: 3, 4 ਬਲਾਕ, ਏ, ਗ੍ਰਾਂਊਡ ਫਿਲੋਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਵਿਖੇ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਅਤੇ ਪਾਸਪੋਰਟ ਸਾਇਜ ਫੋਟੋਆਂ ਨਾਲ ਲੈ ਕੇੇ ਸਵੇਰੇ 10 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਵਿਖੇ ਹਾਜਰ ਹੋਣ।ਸਿਖਿਆਰਥੀ ਕੋਲ ਸਬੂਤ ਵਜੋਂ ਉਮਰ ਦਾ ਸਰਟੀਫਿਕੇਟ ਅਤੇ ਉਸਦੀ 18 ਤੋ 50 ਸਾਲ ਹੋਵੇ। ਸਿਖਿਆਰਥੀ ਘੱਟੋ -ਘੱਟ ਪੰਜਵੀਂ ਪਾਸ ਹੋਵੇ ਸਬੂਤ ਵਜੋ ਯੋਗਤਾ ਸਰਟੀਫਿਕੇਟ ਤਸਦੀਕ ਸੁਦਾ ਨਾਲ ਲਗਾਇਆ ਜਾਵੇ।ਇਸ ਤੋਂ ਇਲਾਵਾ ਉਹ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇੇ ਸਬੂਤ ਵਜੋ ਰਾਸਨ ਕਾਰਡ, ਵੋਟਰ ਕਾਰਡ ਅਤੇ ਅਧਾਰ ਕਾਰਡ ਦੀ ਫੋਟੋ ਤਸਦੀਕ ਸੁਦਾ ਫੋਟੋ ਕਾਪੀ ਵੀ ਨਾਲ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਕੋਸਲਿੰਗ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਟ੍ਰੇਨਿੰਗ ਸੈਂਟਰ ਗਿੱਲ ਅਤੇ ਡੇਅਰੀ ਟ੍ਰੇਨਿੰਗ ਸੈਂਟਰ ਤਰਨਤਾਰਨ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। 

LEAVE A REPLY

Please enter your comment!
Please enter your name here