ਫਿਰੋਜ਼ਪੁਰ: ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਸੋਮਵਾਰ ਨੂੰ ਵੀ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਟੀਮਾਂ ਲਗਾ ਕੇ ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਸਬੰਧੀ ਜਾਗਰੂਕ ਵੀ ਕੀਤਾ ਗਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਦੇ ਕਾਰਡ ਬਣਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਨੇ ਹਾਲੇ ਤੱਕ ਆਪਣੇ ਕਾਰਡ ਨਹੀਂ ਬਣਵਾਏ ਉਹ ਆਪਣੇ ਕਾਰਡ ਜਲਦ ਬਣਵਾ ਲੈਣ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਵਧੀਕ ਡਿਪਟੀ ਕਮਿਸ਼ਨਰ ਨੇ 23 ਫਰਵਰੀ ਮੰਗਲਾਰ ਨੂੰ ਕਾਰਡ ਬਣਾਉਣ ਵਾਲੀਆਂ ਥਾਵਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 23 ਫਰਵਰੀ ਨੂੰ ਵੀ ਜ਼ਿਲ੍ਹੇ ਵਿਚ ਲਗਭਗ 500 ਕਾਮਨ ਸਰਵਿਸ ਸੈਂਟਰਾਂ, 9 ਮਾਰਕਿਟ ਕਮੇਟੀਆਂ, ਡੀਸੀ ਦਫਤਰ ਦੇ ਸੇਵਾ ਕੇਂਦਰ, ਸਮੂਹ ਸ਼ਹਿਰੀ ਸੇਵਾ ਕੇਂਦਰਾਂ ਵਿਚ ਇਹ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਯੋਜਨਾ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕਰਨ/ਜਾਣਕਾਰੀ ਦੇਣ ਲਈ ਵੱਖਰੇ ਤੌਰ ਤੇ ਮੋਬਾਇਲ ਵੈਨਾਂ ਵੀ ਚਲਾਈਆਂ ਗਈਆਂ ਹਨ।

ਇਹ ਮੋਬਾਇਲ ਵੈਨਾਂ ਰਾਹੀਂ ਮੰਗਲਵਾਰ ਨੂੰ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ, ਖੁੰਦਰ ਉਤਾੜ, ਸ਼ਾਨ ਕੇ, ਰਾਓ ਕੇ ਹਿਠਾੜ, ਮੱਤੜ ਹਿਠਾੜ, ਦੋਨਾ ਮੱਤੜ, ਅਲਫੂ ਕੇ, ਲਖੋ ਕੇ ਬਹਿਰਾਮ ਦੇ ਲਾਭਪਾਤਰੀਆਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਮੌਕੇ ਤੇ ਉਨ੍ਹਾਂ ਦੇ ਕਾਰਡ ਬਣਾਏ ਜਾਣਗੇ। ਕਾਰਡ ਬਣਵਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪਤੱਰਕਾਰ ਪੀਲਾ/ਐਕਰਿਡਿਟੇਡ ਕਾਰਡ)  ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here