ਜਿਲੇ ਵਿੱਚ ਆਏ 27 ਨਵੇਂ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1288  ਨਵੇ ਸੈਪਲ ਲੈਣ  ਨਾਲ ਅਤੇ   936 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  27  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8323 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 296777 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  288472  ਸੈਪਲ  ਨੈਗਟਿਵ,  ਜਦ ਕਿ 1686 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 358 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  188  ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7900 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 20 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 5  ਪਾਜੇਟਿਵ ਮਰੀਜ ਹਨ, ਤੇ  ਬਾਕੀ 22 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । 

ਕਰੋਨਾ ਨਾਲ ਜਿਲੇ ਵਿੱਚ 2 ਮੌਤਾ ਹੋਈਆ ਹਨ (21) 72 ਸਾਲਾ ਵਿਆਕਤੀ ਵਾਸੀ ਦਸਮੇਸ਼ ਨਗਰ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਜਲੰਧਰ ਹੋਈ ਹੈ (2) 59 ਸਾਲਾ ਵਿਆਕਤੀ ਵਾਸੀ ਪੰਡੋਰੀ ਸੁਲੇਮਾਨ ਦੀ ਮੌਤ ਕੈਪੀਟਲ ਹਸਪਤਾਲ ਜਲੰਧਰ ਵਿਖੇ ਹੋਈ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here