ਪਠਾਨਕੋਟ: ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ: ਸੁਰਿੰਦਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਅਤੇ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ।

Advertisements

ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦਾ ਟਾਇਪ 1  ਸੇਵਾ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਮਾਮੂਨ, ਸਿਵਲ ਹਸਪਤਾਲ ਅਤੇ ਸੁਜਾਨਪੁਰ ਤੇ 21 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਘਰੋਟਾ, ਮੀਰਥਲ, ਨੰਗਲ , ਬਮਿਆਲ ਅਤੇ ਭੂਣ ਵਿਖੇ ਇਹ ਸੇਵਾ 22 ਫਰਵਰੀ 2021 ਤੋਂ ਉਪਲਬੱਧ ਕਰ ਦਿੱਤੀ ਗਈ ਹੈ ਅਤੇ ਬਾਕੀ ਸੈਂਟਰਾਂ ਤੇ ਵੀ ਆਉਂਣ ਵਾਲੇ ਦਿਨ੍ਹਾਂ ਵਿੱਚ ਇਹ ਸੇਵਾ ਸੁਰੂ ਕਰ ਦਿੱਤੀ ਜਾਵੇਗੀ।

ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲੇ ਹੁੰਦੇ ਹਨ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here