Tuesday, October 13, 2026
Home Himachal ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮਨਾਏ ਜਾ ਰਹੇ ਹੌਲੀ ਮੇਲੇ ਦੌਰਾਨ ਸ਼ਰਧਾਲੂ...

ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮਨਾਏ ਜਾ ਰਹੇ ਹੌਲੀ ਮੇਲੇ ਦੌਰਾਨ ਸ਼ਰਧਾਲੂ ਕੋਵਿਡ-19 ਹਦਾਇਤਾਂ ਦਾ ਕਰਨ ਪਾਲਣ: ਰਾਘਵ ਸ਼ਰਮਾ

ਊਨਾ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਥੋਰੀ ਨੇ ਦੱਸਿਆ ਕਿ ਡੇਰਾ ਬਾਬਾ ਵਡਭਾਗ ਸਿੰਘ ਜੀ ਵਿਖੇ ਹੌਲੀ ਮੇਲਾ 21 ਤੋਂ 31 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਝੰਡਾ ਚੜਾਉਣ ਦੀ ਰਸਮ 28 ਮਾਰਚ ਨੂੰ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਊਨਾ ਨੇ ਦੱਸਿਆ ਕਿ ਇਸ ਹੌਲੀ ਮੇਲੇ ਦੌਰਾਨ ਪੰਜਾਬ ਅਤੇ ਖਾਸ ਕਰਕੇ ਦੁਆਬਾ ਖੇਤਰ ਤੋਂ ਵੀ ਭਾਰੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਕਰਕੇ ਸ਼ਰਧਾਲੂਆਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਸਿਹਤ ਪ੍ਰੋਟੋਕਾਲ ਦੀ ਸ਼ਖਤੀ ਨਾਲ ਪਾਲਣਾ ਕਰਨੀ ਹੋਵੇਗੀ ਤਾਂ ਜੋ ਕੋਵਿਡ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Advertisements

ਡਿਪਟੀ ਕਮਿਸ਼ਨਰ,ਊਨਾ ਨੇ ਅੱਗੇ ਦੱਸਿਆ ਕਿ ਮੇਲੇ ਦੌਰਾਨ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣ ਅਤੇ ਸੁਰੱਖਿਆ ਦੇ ਮੱਦੇ ਨਜ਼ਰ ਭਾਰ ਢੋਹਣ ਵਾਲੇ ਵਾਹਨਾਂ ਵਿੱਚ ਓਵਰ ਲੋਡਿੰਗ ਕਰਕੇ ਨਹੀਂ ਆਉਣਾ ਚਾਹੀਦਾ ਹੈ। ਰਾਘਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮਨਾਏ ਜਾ ਰਹੇ ਹੌਲੀ ਮੇਲੇ ਦੌਰਾਨ ਕੋਵਿਡ-19 ਮਹਾਂਮਾਰੀ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਅਗਵਾਈ ਲੀਹਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਅਵਾਜਾਈ ਨਿਯਮਾਂ ਦੀ ਵੀ ਪੂਰੀ ਮੂਸਤੈਦੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਮੇਲੇ ਦੌਰਾਨ ਕਿਸੇ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।  

LEAVE A REPLY

Please enter your comment!
Please enter your name here