ਜ਼ਿਲ੍ਹੇ ਵਿੱਚ 1 ਮਾਰਚ ਤੋਂ ਅੰਦਰੂਨੀ ਇਕੱਠ ਦੀ ਗਿਣਤੀ 100 ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਤੇ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 1 ਮਾਰਚ ਤੋਂ ਜ਼ਿਲ੍ਹੇ ਵਿੱਚ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

Advertisements

ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਰਾਜ ਸਰਕਾਰ ਵਲੋਂ ਕੋਵਿਡ ਤੋਂ ਬਚਾਅ ਸਬੰਧੀ ਦਿੱਤੀਆਂ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ ਦੀ ਪਾਲਣਾ, ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਦੀ ਉਲੰਘਣਾ ਕਰਨ ’ਤੇ ਨਿਯਮਾਂ ਅਨੁਸਾਰ ਜ਼ੁਰਮਾਨਾਂ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕਰਨ ’ਤੇ ਆਪਦਾ ਪ੍ਰਬੰਧਨ ਐਕਟ-2005 ਦੀ ਧਾਰਾ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here