Wednesday, October 28, 2026
Home Hoshiarpur ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਪਿੰਡ ਸਰਹਾਲਾ ਕਲਾਂ ਨੂੰ ਐਲਾਨਿਆ ਮਾਈਕ੍ਰੋ...

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਪਿੰਡ ਸਰਹਾਲਾ ਕਲਾਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਤਹਿਸੀਲ ਗੜ੍ਹਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਸਰਹਾਲਾ ਕਲਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

Advertisements

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here