ਜਲੰਧਰ: ਡਿਪਟੀ ਕਮਿਸ਼ਨਰ ਵਲੋਂ ਸਿਹਤ ਵਰਕਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਅਪੀਲ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਕੋਵਿਡ ਵੈਕਸੀਨ ਲਗਾਉਣ ਲਈ ਰਜਿਸਟਰਡ ਹੋਏ ਸਿਹਤ ਵਰਕਰਾਂ ਲਈ ਵੈਕਸੀਨ ਲਗਾਉਣ ਦੀ ਆਖਰੀ ਤਾਰੀਕ 25 ਫਰਵਰੀ 2021 ਹੈ। ਉਨ੍ਹਾਂ ਬਾਕੀ ਰਹਿੰਦੇ ਸਿਹਤ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਦੇ ਘਾਤਕ ਵਾਇਰਸ ਤੋਂ ਬਚਾਉਣ ਲਈ ਕੋਵਿਡ ਵੈਕਸੀਨ ਲਗਾਉਣ ਲਈ ਅਗੇ ਆਉਣ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੋਵਿਡ ਵੈਕਸੀਨ ਲਗਾਉਣ ਲਈ 35116 ਸਿਹਤ ਵਰਕਰ ਅਤੇ ਮੋਹਰਲੀ ਕਤਾਰ ਦੇ ਵਰਕਰਾਂ ਨੂੰ ਰਜਿਸਟਰਡ ਕੀਤਾ ਗਿਆ ਸੀ।

Advertisements

ਉਨ੍ਹਾਂ ਕਿਹਾ ਕਿ ਕੁੱਲ ਰਜਿਸਟਰਡ ਹੋਏ 15435 ਸਿਹਤ ਵਰਕਰਾਂ ਵਲੋਂ 11370 ਸਿਹਤ ਵਰਕਰਾਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਸਿਹਤ ਵਰਕਰਾਂ ਨੂੰ 25 ਫਰਵਰੀ 2021 ਤੱਕ ਵੈਕਸੀਨ ਲਗਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬਾਕੀ ਰਹਿੰਦੇ ਸਿਹਤ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨੂੰ ਕੋਵਿਡ ਵਾਇਰਸ ਤੋਂ ਬਚਾਉਣ ਲਈ ਵੱਡੀ ਗਿਣਤੀ ਵਿੱਚ ਵੈਕਸੀਨੇਸ਼ਨ ਸੈਂਟਰਾਂ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 7627 ਸਿਹਤ ਵਰਕਰਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਜਦਕਿ 3744 ਸਿਹਤ ਵਰਕਰਾਂ ਨੇ ਦੂਜੀ ਖ਼ੁਰਾਕ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 7317 ਮੋਹਰਲੀ ਕਤਾਰ ਦੇ ਵਰਕਰਾਂ ਨੂੰ ਜ਼ਿਲ੍ਹੇ ਵਿੱਚ ਵੈਕਸੀਨ ਦਿੱਤੀ ਜਾ ਚੁੱਕੀ ਹੈ । ਉਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ ਸਥਾਪਿਤ ਰੱਖਿਆ ਸੇਨਾਵਾਂ ਲਈ 49190 ਕੋਵਿਡ ਵੈਕਸੀਨ ਦੀਆਂ ਖੁਰਾਕਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਤਰ੍ਹਾਂ ਡਿਪਟੀ ਕਮਿਸ਼ਨਰ ਵਲੋਂ ਧਾਰਾ 144 ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ ਤਹਿਤ ਕੋਵਿਡ-19 ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅੰਦਰੂਨੀ ਅਤੇ ਬਾਹਰੀ ਇਕੱਠਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਅੰਦਰੂਨੀ ਇਕੱਠ ਲਈ 100 ਅਤੇ ਬਾਹਰੀ ਇਕੱਠ ਲਈ 200 ਵਿਅਕਤੀਆਂ ਦੀ ਗਿਣਤੀ ਜਿਸ ਵਿੱਚ ਸਮਾਜਿਕ, ਧਾਰਮਿਕ, ਖੇਡਾਂ, ਮਨੋਰੰਜਨ, ਵਿਦਿਅਕ, ਸਭਿਆਚਾਰਕ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਇਕੱਠ ਸ਼ਾਮਿਲ ਹਨ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀਆਂ ਪਹਿਲੀ ਮਾਰਚ 2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੀਆਂ। ਇਸੇ ਤਰ੍ਹਾਂ ਪੁਲਿਸ ਵਿਭਾਗ ਨੂੂੰ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here