ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ,ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

Advertisements

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

LEAVE A REPLY

Please enter your comment!
Please enter your name here