ਜ਼ਿਲ੍ਹੇ ਦੇ ਲਾਭਪਤਾਰੀ ਇਸ ਸਕੀਮ ਦਾ ਉਠਾਉਣ ਵੱਧ ਤੋਂ ਵੱਧ ਲਾਭ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਦੇਖਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾ ਕੇ ਲੋਕਾਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਹੁਣ ਇਹ ਬੀਮਾ ਕਾਰਡ ਬਣਾ ਕੇ ਲਾਭਪਾਤਰੀ ਸਰਕਾਰ ਵੱਲੋਂ ਇਨਪੈਨਿਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਸਾਲਾਨਾ 5 ਲੱਖ ਰੁਪਏ ਦੇ ਨਗਦੀ ਰਹਿਤ ਮੁਫਤ ਇਲਾਜ ਕਰਵਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਰਕਿਟ ਕਮੇਟੀਆਂ, ਕਾਮਨ ਸਰਵਿਸਜ ਸੈਂਟਰਾਂ ਅਤੇ ਟਾਈਪ-1 ਸੇਵਾ ਕੇਂਦਰਾ (ਡੀਸੀ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ/ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟ ਵਪਾਰੀ ਆਦਿ ਇਹ ਕਾਰਡ ਬਣਵਾ ਸਕਦੇ ਹਨ ਜਿਸਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲਗਭਗ 500 ਕਾਮਨ ਸਰਵਿਸ ਸੈਂਟਰਾਂ, 9 ਮਾਰਕਿਟ ਕਮੇਟੀਆਂ, ਡੀਸੀ ਦਫਤਰ ਦੇ ਸੇਵਾ ਕੇਂਦਰ, ਸਮੂਹ ਸ਼ਹਿਰੀ ਸੇਵਾ ਕੇਂਦਰਾਂ ਵਿਚ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕਰਨ/ਜਾਣਕਾਰੀ ਦੇਣ ਲਈ ਵੱਖਰੇ ਤੌਰ ਤੇ ਮੋਬਾਇਲ ਵੈਨਾਂ ਵੀ ਚਲਾਈਆਂ ਗਈਆਂ ਹਨ। ਇਹ ਮੋਬਾਇਲ ਵੈਨਾਂ ਰਾਹੀਂ 26 ਫਰਵਰੀ ਦਿਨ ਸ਼ੁੱਕਰਵਾਰ ਨੂੰ ਫਿਰੋਜ਼ਸ਼ਾਹ ਦੇ ਪਿੰਡ ਕਮੱਗਰ, ਬਸਤੀ ਪਿਆਰੇਆਣਾ, ਮਾਨਾ ਸਿੰਘ ਵਾਲਾ, ਵਾੜਾ ਭਾਈ ਕਾ, ਕੈਲਾਸ਼, ਸ਼ਕੂਰ ਤੇ ਰੱਤਾ ਖੇੜਾ ਆਦਿ ਇਲਾਕਿਆਂ ਵਿਚ ਲਾਭਪਾਤਰੀਆਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਮੌਕੇ ਤੇ ਉਨ੍ਹਾਂ ਦੇ ਕਾਰਡ ਬਣਾਏ ਜਾਣਗੇ।

ਕਾਰਡ ਬਣਵਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪਤੱਰਕਾਰ ਪੀਲਾ/ਐਕਰਿਡਿਟੇਡ ਕਾਰਡ)  ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here