ਜਿਲੇ ਵਿੱਚ 35 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8426

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2680  ਨਵੇ ਸੈਪਲ ਲੈਣ  ਨਾਲ ਅਤੇ   1636 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  35  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8426 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 303139 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  292181  ਸੈਪਲ  ਨੈਗਟਿਵ,  ਜਦਕਿ 4227 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 365 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  254  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7959  ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 35 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 12 ਪਾਜੇਟਿਵ ਮਰੀਜ ਹਨ, ਤੇ ਬਾਕੀ 23 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । ਕਰੋਨਾ ਨਾਲ ਜਿਲੇ ਵਿੱਚ 4 ਮੌਤਾ ਹੋਈਆ ਹਨ (1) 46 ਸਾਲਾ ਔਰਤ ਵਾਸੀ ਬਿਹਾਲਾ ਦੀ ਮੌਤ ਪੀ ਜੀ ਆਈ ਚੰਡੀਗੜ ਵਿਖੇ ਹੋਈ ਹੈ (2) 75 ਸਾਲਾ ਵਿਆਕਤੀ ਵਾਸੀ ਫਹਿਤੇਗੜ ਹੁਸਿਆਰਪੁਰ ਦੀ ਮੌਤ ਮੈਡੀਕਲ ਕਾਲਿਜ ਪਟਿਆਲਾ ਵਿਖੇ ਹੋਈ ਹੈ (3) 70 ਸਾਲਾ ਵਿਆਕਤੀ ਵਾਸੀ ਹਵੇਲੀ ਦੀ ਮੌਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਹੋਈ (4) 72 ਸਾਲਾ ਔਰਤ ਵਾਸੀ ਡੀਮਾਣਾ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here