ਜ਼ਿਲ੍ਹੇ ਦੀਆਂ ਮਾਰਕਿਟ ਕਮੇਟੀਆਂ, ਕਾਮਨ ਸਰਵਿਸਜ ਸੈਂਟਰਾਂ, ਸੇਵਾ ਕੇਂਦਰ ਸਮੇਤ ਮੋਬਾਇਲ ਵੈਨਾ ਰਾਹੀਂ ਬਣਾਏ ਜਾ ਰਹੇ ਸਿਹਤ ਬੀਮਾ ਕਾਰਡ

ਪਠਾਨਕੋਟ (ਦ ਸਟੈਲਰ ਨਿਊਜ਼)। ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਦੇਖਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾ ਕੇ ਲੋਕਾਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਹੁਣ ਇਹ ਬੀਮਾ ਕਾਰਡ ਬਣਾ ਕੇ ਲਾਭਪਾਤਰੀ ਸਰਕਾਰ ਵੱਲੋਂ ਇਨਪੈਨਿਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਸਾਲਾਨਾ 5 ਲੱਖ ਰੁਪਏ ਦੇ ਨਕਦੀ ਰਹਿਤ ਮੁਫਤ ਇਲਾਜ ਕਰਵਾ ਸਕਦਾ ਹੈ।

Advertisements

ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਮਾਰਕਿਟ ਕਮੇਟੀਆਂ, ਕਾਮਨ ਸਰਵਿਸਜ ਸੈਂਟਰਾਂ ਅਤੇ ਟਾਈਪ-1, ਟਾਈਪ-2, ਟਾਈਪ-3 ਸੇਵਾ ਕੇਂਦਰਾਂ ਵਿਖੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ/ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਇਹ ਕਾਰਡ ਬਣਵਾ ਸਕਦੇ ਹਨ ਜਿਸਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕਰਨ/ਜਾਣਕਾਰੀ ਦੇਣ ਲਈ ਵੱਖਰੇ ਤੌਰ ਤੇ ਮੋਬਾਇਲ ਵੈਨਾਂ ਵੀ ਚਲਾਈਆਂ ਗਈਆਂ ਹਨ। ਇਹ ਮੋਬਾਇਲ ਵੈਨਾਂ ਰਾਹੀਂ ਪਿੰਡ ਪਿੰਡ ਪਹੁੰਚ ਕਰਕੇ ਵੱਖ ਵੱਖ ਖੇਤਰਾਂ ਵਿੱਚ ਲਾਭਪਾਤਰੀਆਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਮੋਕੇ ਤੇ ਹੀ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪਤੱਰਕਾਰ ਪੀਲਾ/ਐਕਰਿਡਿਟੇਡ ਕਾਰਡ)  ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here